CM ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ, ਕਾਨੂੰਨ ਵਿਵਸਥਾ 'ਤੇ ਹੋ ਸਕਦੀ ਹੈ ਚਰਚਾ
Advertisement

CM ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ, ਕਾਨੂੰਨ ਵਿਵਸਥਾ 'ਤੇ ਹੋ ਸਕਦੀ ਹੈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚਗੇ ਹਨ। 

CM ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ, ਕਾਨੂੰਨ ਵਿਵਸਥਾ 'ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚਗੇ ਹਨ। ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਗੱਲਬਾਤ ਹੋ ਸਕਦੀ ਹੈ।

ਵਿਰੋਧੀ ਧਿਰ ਮਾਨ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ 'ਤੇ ਹਮਲੇ ਕਰ ਰਹੀ ਹੈ

 ਜ਼ਿਕਰਯੋਗ ਹੈ ਕਿ ਪੰਜਾਬ 'ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਰੋਧੀ ਧਿਰ ਸੂਬਾ ਸਰਕਾਰ 'ਤੇ ਹਮਲੇ ਕਰ ਰਹੀ ਹੈ ਅਤੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਤੋਂ ਬਾਅਦ ਪੂਰੇ ਸੂਬੇ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੂਸੇਵਾਲਾ ਦੀ ਹੱਤਿਆ ਸਰਕਾਰ, ਖਾਸ ਕਰਕੇ ਪੁਲਿਸ ਦੀ "ਪੂਰੀ ਤਰ੍ਹਾਂ ਨਾਕਾਮੀ" ਸੀ। ਵੜਿੰਗ ਨੇ ਸੂਬੇ ਦੀ 'ਆਪ' ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਵੀ ਕੀਤੀ ਸੀ।

ਇਸ ਦੇ ਨਾਲ ਹੀ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਉਂਜ, ਅਜਿਹੇ ਮਾਹੌਲ ਵਿੱਚ ਅਮਨ-ਕਾਨੂੰਨ ਨੂੰ ਮੁੜ ਲੀਹ ’ਤੇ ਲਿਆਉਣਾ ਪੰਜਾਬ ਸਰਕਾਰ ਲਈ ਅਹਿਮ ਮੁੱਦਾ ਬਣ ਗਿਆ ਹੈ। ਇਸ ਸਬੰਧੀ ਅੱਜ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਿਚਾਲੇ ਗੱਲਬਾਤ ਹੋ ਸਕਦੀ ਹੈ।

ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ

ਇਸ ਦੇ ਨਾਲ ਹੀ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਇਸ ਮੁਲਾਕਾਤ ਨੂੰ ਇਸ ਲਈ ਵੀ ਖਾਸ ਮੰਨਿਆ ਜਾ ਰਿਹਾ ਹੈ ਕਿਉਂਕਿ ਦੋਵੇਂ ਦਿੱਗਜ ਨੇਤਾ ਲੋਕ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਵੀ ਚਰਚਾ ਕਰ ਸਕਦੇ ਹਨ। ਗੌਰਤਲਬ ਹੈ ਕਿ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਲਈ ਸਾਰੀਆਂ ਪਾਰਟੀਆਂ ਕਾਫੀ ਗੰਭੀਰ ਨਜ਼ਰ ਆ ਰਹੀਆਂ ਹਨ। ਇਸ ਸੀਟ 'ਤੇ ਚੋਣ ਮੁਕਾਬਲਾ ਕਾਫੀ ਦਿਲਚਸਪ ਮੰਨਿਆ ਜਾ ਰਿਹਾ ਹੈ। ਦਰਅਸਲ, ਸੀਐਮ ਮਾਨ ਦੀ ਭੈਣ ਵੀ ਇਸ ਸੀਟ ਤੋਂ ਚੋਣ ਲੜ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Trending news