Bhagwant Mann On Bjp: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਈਡੀ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਅਤੇ 10 ਦਿਨਾਂ ਦੀ ਰਿਮਾਂਡ ਮੰਗੀ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਅਤੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਨੂੰ 10 ਦਿਨਾਂ ਦੀ ਹਿਰਾਸਤ ਵਿੱਚ ਭੇਜਣ ਦੀ ਅਪੀਲ ਕੀਤੀ। 


COMMERCIAL BREAK
SCROLL TO CONTINUE READING

ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕੈਦ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਭਾਜਪਾ ਨਹੀਂ ਜਿੱਤਦੀ,ਉੱਥੇ ਉਹ ਲੀਡਰ ਖਰੀਦ ਲੈਂਦੇ ਹਨ।


ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਨੂੰ ਇਸ ਤਰੀਕੇ ਨਾਲ ਗ੍ਰਿਫ਼ਤਾਰ ਕਰਨਾ ਲੋਕਤੰਤਰ ਦੀ ਹੱਤਿਆ ਕਰਨ ਵਰਗਾ ਹੈ। ਕੇਂਦਰ ਦੀ ਭਾਜਪਾ ਸਰਕਾਰ ਨੂੰ ਡਰ ਸੀ ਜੇਕਰ ਕੇਜਰੀਵਾਲ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਲਈ ਪ੍ਰਚਾਰ ਕਰਦੇ ਹਨ ਤਾਂ ਉਨ੍ਹਾਂ ਲਈ ਉਹ ਚੋਣਾਂ ਜਿੱਤੀਆਂ ਮੁਸ਼ਕਿਲ ਹੋ ਜਾਣਗੀਆਂ। ਇਸ ਲਈ ਬੀਜੇਪੀ ਨੇ ਉਨ੍ਹਾਂ ਨੂੰ ਧੱਕੇ ਨਾਲ ਗ੍ਰਿਫ਼ਤਾਰ ਕਰ ਲਿਆ।


ਮਾਨ ਨੇ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ 'ਆਪ' ਅੱਗੇ ਵਧ ਰਹੀ ਹੈ। ਭਾਜਪਾ ਪੂਰੇ ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਤੋਂ ਡਰਦੀ ਹੈ। ਜੋ ਵੀ ਇਨ੍ਹਾਂ ਦੇ ਸਾਹਮਣੇ ਆ ਰਿਹਾ ਹੈ ਉਹ ਨੂੰ ਧੱਕਾ ਨਾਲ ਪਾਰਟੀ ਵਿੱਚ ਸਾਮਿਲ ਕਰਵਾਇਆ ਜਾ ਰਿਹਾ ਹੈ, ਜੇਕਰ ਕੋਈ ਪਾਰਟੀ ਜੁਆਇੰਨ ਨਹੀਂ ਕਰਦਾ ਤਾਂ ਉਸ ਦੇ ਘਰ ਈਡੀ ਜਾ ਫਿਰ ਸੀਬੀਆਈ ਭੇਜੀ ਜਾਂਦੀ ਹੈ।


ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਇਮਾਨਦਾਰ ਲੀਡਰ ਹਨ। ਉਹ ਇੱਕ ਵੱਡੇ ਆਈਏਐੱਸ ਅਫਸਰ ਸਨ, ਜੇਕਰ ਉਨ੍ਹਾਂ ਨੇ ਪੈਸੇ ਹੀ ਕਮਾਉਣੇ ਹੁੰਦੇ ਤਾਂ ਉਹ ਆਪਣੀ ਨੌਕਰੀ ਦੌਰਾਨ ਹੀ ਕਮਾ ਲੈਦੇ ਪਰ ਉਨ੍ਹਾਂ ਨੇ ਰਾਜਨੀਤੀ ਚੁਣੀ ਤਾਂ ਜੋ ਲੋਕਾਂ ਲਈ ਅਤੇ ਦੇਸ਼ ਦੀ ਤਰੱਕੀ ਵਿੱਚ ਅਪਣਾ ਯੋਗਦਾਨ ਪਾ ਸਕਣ। 


ਸੀਐਮ ਮਾਨ ਨੇ ਕਿਹਾ ਕਿ ਕੇਜਰੀਵਾਲ ਦਾ ਪਰਿਵਾਰ ਮੁਸੀਬਤ ਵਿੱਚ ਹੈ। ਉਨ੍ਹਾਂ ਦੀ ਮਾਂ ਕੁੱਝ ਹੀ ਦਿਨ ਪਹਿਲਾਂ ਹਸਪਤਾਲ ਤੋਂ ਘਰ ਪਰਤੇੇ ਹਨ,  ਬੱਚਿਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਕਿਤਾਬਾਂ ਨਹੀਂ ਲੈਣ ਦਿੱਤੀਆਂ ਜਾ ਰਹੀਆਂ ਹਨ।