Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗ
Advertisement
Article Detail0/zeephh/zeephh2283364

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। 

Punjab News:  ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗ

Punjab News: ਪੰਜਾਬ ਦੇ ਮੁੱਖ ਮੰਤਰੀ ਲੋਕ ਸਭਾ ਚੋਣਾਂ ਤੋਂ ਬਾਅਦ ਐਕਸ਼ਨ ਮੋਡ ਵਿੱਚ ਆ ਗਏ ਹਨ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। 

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਆਊਂਕਟ ਉੱਤੇ ਪੋਸਟ ਕਰਦਿਆਂ ਲਿਆ ਕਿ...ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ। ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ।

ਦੂਜੀ ਮੀਟਿੰਗ ਮੁੱਖ ਭਗਵੰਤ ਮਾਨ ਨੇ ਨਹਿਰੀ ਵਿਭਾਗ ਦੇ ਅਫਸਰਾਂ ਦੇ ਨਾਲ ਕੀਤੀ ਹੈ। 11 ਜੂਨ ਤੋਂ ਝੋਨੇ ਦਾ ਸੀਜ਼ਨ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ ਹੈ, ਇਸ ਸਬੰਧੀ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਅਤੇ ਬਿਜਲੀ ਸਬੰਧੀ ਕੋਈ ਸਮੱਸਿਆ ਨਾ ਆਵੇ ਇਸ ਨੂੰ ਲੈ ਕੇ ਉੱਚ ਅਧਿਕਾਰੀ ਨਾਲ ਮੀਟਿੰਗ ਕੀਤੀ ਗਈ। 

ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਅੱਜ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਝੋਨੇ ਦੇ ਸੀਜ਼ਨ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ...11 ਜੂਨ ਤੋਂ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ....ਨਹਿਰਾਂ ਦੀ ਸਫਾਈ ਦਾ ਕੰਮ ਵੀ ਮੁਕਮੰਲ ਹੋ ਗਿਆ ਹੈ...ਮੇਰੀ ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਇਸ ਵਾਰ ਨਹਿਰਾਂ, ਕੱਸੀਆਂ ਤੇ ਸੂਏ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੀਏ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ... ਮੈਂਨੂੰ ਉਮੀਦ ਹੈ ਕਿ ਇਸ ਵਾਰ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਦਾ ਇੱਕ ਰਿਕਾਰਡ ਕਾਇਮ ਹੋਵੇਗਾ...

Trending news