Surinder Shinda News: ਸੀਐਮ ਭਗਵੰਤ ਮਾਨ ਨੇ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਕਿਹਾ, ``ਉਹ ਸਦਾ ਲੋਕਾਂ ਦੇ ਦਿਲਾਂ `ਚ ਜਿਉਂਦੇ ਰਹਿਣਗੇ``
Surinder Shinda News: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਰਹੂਮ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੱਜੇ। ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
Surinder Shinda News: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਬੀਤੇ ਦਿਨੀਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਬੀਤੇ ਦਿਨੀਂ ਅੰਤਿਮ ਸੰਸਕਾਰ ਕੀਤਾ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।
ਪਰਿਵਾਰ ਨਾਲ ਦੁੱਖ ਵੰਡਾਇਆ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇਨਸਾਨ ਦਾ ਸਰੀਰ ਜ਼ਰੂਰ ਚਲਾ ਜਾਂਦਾ ਹੈ ਪਰ ਉਸ ਦੀ ਆਵਾਜ਼ ਅਤੇ ਉਸ ਦੀ ਸੋਚ ਹਮੇਸ਼ਾ ਇੱਥੇ ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੁਰਿੰਦਰ ਸ਼ਿੰਦਾ ਪੰਜਾਬ ਦੇ ਬਹੁਤ ਵੱਡੇ ਕਲਾਕਾਰ ਸਨ। ਉਹ ਖੁਦ ਵੀ ਉਨ੍ਹਾਂ ਦੇ ਨਾਲ ਕਾਫ਼ੀ ਸਮਾਂ ਸਟੇਜ ਸਾਂਝੀ ਕਰਦੇ ਰਹੇ ਹਨ।
ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...
ਸੁਰਿੰਦਰ ਸ਼ਿੰਦਾ ਉਨ੍ਹਾਂ ਦੇ ਸੀਨੀਅਰ ਸਨ, ਉਨ੍ਹਾਂ ਦੇ ਗਾਣੇ ਹਮੇਸ਼ਾ ਪੰਜਾਬੀਆਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਕੁਲਦੀਪ ਮਾਣਕ ਤੋਂ ਬਾਅਦ ਸੁਰਿੰਦਰ ਸ਼ਿੰਦਾ ਦਾ ਇਸ ਤਰ੍ਹਾਂ ਚਲੇ ਜਾਣਾ ਪੰਜਾਬੀ ਸੱਭਿਆਚਾਰ ਪੰਜਾਬੀ ਲੋਕ ਗੀਤ ਨੂੰ ਵੱਡਾ ਘਾਟਾ ਹੈ ਜੋ ਕਦੇ ਪੂਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਪਰਿਵਾਰ ਦੀ ਮਦਦ ਹਰ ਢੰਗ ਨਾਲ ਕੀਤੀ ਜਾਵੇਗੀ ਪਰ ਪਰਿਵਾਰ ਨੇ ਇਸ ਤਰ੍ਹਾਂ ਦੀ ਕੋਈ ਮਦਦ ਨਹੀਂ ਮੰਗੀ ਹੈ। ਡੀਐਮਸੀ ਹਸਪਤਾਲ ਵਿੱਚ ਬਣਿਆ 16 ਲੱਖ ਦਾ ਬਿੱਲ ਉਨ੍ਹਾ ਨੇ ਅੱਧਾ ਕਰਵਾ ਲਿਆ ਹੈ। ਇਸ ਤੋਂ ਇਲਾਵਾ 5 ਲੱਖ ਰੁਪਏ ਦੀ ਮਦਦ ਵੀ ਉਨ੍ਹਾਂ ਦੇ ਕਿਸੇ ਸਾਥੀ ਨੇ ਕੀਤੀ ਹੈ।
ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਦੌਰਾਨ ਬੀਤੇ ਦਿਨੀਂ ਸੁਰਿੰਦਰ ਛਿੰਦਾ ਦੇ ਫੁੱਲ ਚੁੱਗਣ ਤੋਂ ਬਾਅਦ ਉਨ੍ਹਾਂ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ ਅਤੇ ਨਾਲ ਹੀ ਭੋਗ ਅਤੇ ਅੰਤਿਮ ਅਰਦਾਸ ਦੀ ਤਾਰੀਕ ਦਾ ਐਲਾਨ ਕੀਤਾ ਗਿਆ। ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 4 ਅਗਸਤ, 2023 ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਈ-ਬਲਾਕ, ਭਾਈ ਰਣਧੀਰ ਸਿੰਘ ਨਗਰ (ਨਜ਼ਦੀਕ ਓਰੀਐਂਟ ਸਿਨੇਮਾ), ਲੁਧਿਆਣਾ ਵਿਖੇ ਹੋਵੇਗੀ।
ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ