Bhagwant Mann vs Sunil Jakhar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ਉਤੇ ਝੂਠ ਬੋਲਣ ਉਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਕਰੜੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਇਹੀ ਤਰਕ ਦੇ ਰਹੀ ਸੀ ਕਿ ਮੋਦੀ ਸਰਕਾਰ ਨੇ ਆਪਣੀ ਪੰਜਾਬ ਵਿਰੋਧੀ ਰਵੱਏ ਕਾਰਨ ਸੂਬੇ ਦੀ ਝਾਕੀ ਨੂੰ ਰੱਦ ਕੀਤਾ ਪਰ ਜਾਖੜ ਕੇਂਦਰ ਸਰਕਾਰ ਦੇ ਇਸ ਨੂੰ ਕਦਮ ਨੂੰ ਆਪਣੀ ਬਿਆਨਬਾਜ਼ੀ ਦੇ ਨਾਲ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ।


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀਆਂ ਝਾਕੀਆਂ ਰੱਦ ਹੋਣ ਦਾ ਕਾਰਨ ਉਨ੍ਹਾਂ ਉਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਹੋਣ ਦੀ ਗੱਲ ਆਖ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਇਹ ਸਾਰਾ ਬਿਆਨ ਜਾਖੜ ਦੀ ਮਹਿਜ਼ ਕੋਰੀ ਕਲਪਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਰੱਖਿਆ ਮੰਤਰਾਲੇ ਨੇ ਇਹ ਬਿਲਕੁੱਲ ਸਾਫ਼ ਕਰ ਦਿੱਤਾ ਹੈ ਕਿ ਇਸ ਝਾਕੀ ਉਤੇ ਕੋਈ ਤਸਵੀਰਾਂ ਨਹੀਂ ਸਨ ਤਾਂ ਜਾਖੜ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ। 


 




ਮੁੱਖ ਮੰਤਰੀ ਨੇ ਕਿਹਾ ਕਿ ਝਾਕੀਆਂ ਦੇ ਦੇਸ਼-ਭਗਤੀ ਤੇ ਪ੍ਰਗਤੀਸ਼ੀਲ ਵਿਚਾਰਾਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼-ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਾਖੜ ਵਰਗੇ ਨਵੇਂ-ਨਵੇਂ ਬਣੇ ‘ਭਗਤ’ ਆਪਣੀ ਅੰਧ-ਭਗਤੀ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਿਰੇ ਤੋਂ ਦਰਕਿਨਾਰ ਕਰਦਿਆਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। 


ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਕੇਂਦਰ ਨੇ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਚੋਂ ਥਾਂ ਨਹੀਂ ਦਿੱਤੀ ਸੀ, ਜਿਸ ਨੂੰ ਲੈਕੇ ਮੁੱਖਮੰਤਰੀ ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰਾਂ ਨੂੰ ਕਰੜੇ ਹੱਥੀ ਲਿਆ ਸੀ ਅਤੇ ਪੰਜਾਬ ਦੇ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਸ਼ਬਦੀ ਹਮਲੇ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਕੇਂਦਰ ਨੇ ਪੰਜਾਬ ਦੀ ਝਾਕੀ ਇਸ ਲਈ ਰੱਦ ਕਰ ਦਿੱਤੀ ਸੀ ਕਿਉਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਝਾਕੀ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੀ ਤਸਵੀਰ ਲਗਾਈ ਗਈ ਸੀ। ਜਿਸ ਨੂੰ ਲੈਕੇ ਸੂਬੇ ਵਿੱਚ ਸੱਤਾ ਖੂਬ ਗਰਮਾ ਗਈ ਸੀ। ਹੁਣ ਦੇਖਣਾ ਹੋਵੇਗਾ ਮੁੱਖ ਮੰਤਰੀ ਪੰਜਾਬ ਦੇ ਇਸ ਟਵੀਟ ਤੋਂ ਸੁਨੀਲ ਜਾਖੜ ਕਿ ਜਵਾਬ ਦਿੰਦੇ ਹਨ।