ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਇਕ ਸਾਦੇ ਸਮਾਗਮ 'ਚ ਵਿਆਹ ਦੇ ਬੰਧਨ 'ਚ ਬੱਝ ਕੇ ਵਿਆਹੁਤਾ ਜੀਵਨ ਦੀ ਦੂਜੀ ਪਾਰੀ ਦੀ ਸ਼ੁਰੂਆਤ ਕਰਨਗੇ। 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ ਜਿਸਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।


COMMERCIAL BREAK
SCROLL TO CONTINUE READING

 


40 ਲੋਕ ਸ਼ਾਮਲ ਹੋਣਗੇ


ਵਿਆਹ ਸਮਾਗਮ ਬਿਲਕੁਲ ਸਾਦਾ ਹੋਵੇਗਾ ਅਤੇ ਵਿਆਹ ਵਿਚ ਦੋਵਾਂ ਪਰਿਵਾਰਾਂ ਦੇ 20-20 ਲੋਕ ਸ਼ਾਮਲ ਹੋਣਗੇ।


 


ਤੇਜਿੰਦਰ ਬੱਗਾ ਨੇ ਤੋਹਫ਼ਾ ਭੇਜਿਆ


ਭਾਜਪਾ ਆਗੂ ਤੇਜਿੰਦਰ ਬੱਗਾ ਨੇ ਮੁੱਖ ਮੰਤਰੀ ਮਾਨ ਲਈ ਤੋਹਫ਼ਾ ਭੇਜਿਆ ਹੈ। ਉਨ੍ਹਾਂ ਨੇ ਇਸ ਦਾ ਸਕਰੀਨ ਸ਼ਾਟ ਟਵੀਟ ਕੀਤਾ।


 


ਭੂਪੇਂਦਰ ਹੁੱਡਾ ਨੇ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ


ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ਹੈ।  


 


ਮਾਨ ਦੇ ਵਿਆਹ 'ਤੇ ਅਕਾਲੀ ਦਲ ਦਾ ਨਿਸ਼ਾਨਾ


ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਵਿਆਹ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਤੋਂ ਬਾਅਦ ਹੁਣ ਪੰਜਾਬ ਸਰਕਾਰ ਇਮਰਾਨ ਖਾਨ ਮਾਡਲ 'ਤੇ ਆ ਗਈ ਹੈ।


 


WATCH LIVE TV