Amritsar News:  ਸਰਬੱਤ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਥਕ ਏਕਤਾ ਉਤੇ ਵਿਚਾਰਾਂ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਮਿਲਣ ਦਾ ਸਮਾਂ ਮੰਗਿਆ ਹੈ।


COMMERCIAL BREAK
SCROLL TO CONTINUE READING

ਅੱਜ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਕਿਹਾ ਉਨ੍ਹਾਂ ਨੇ ਪੰਥਕ ਏਕਤਾ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਲ ਬੈਠਣ ਦਾ ਸਮਾਂ ਮੰਗਿਆ ਸੀ ਪਰ ਕਿਸੇ ਕਾਰਨ ਸ਼ਾਇਦ ਉਹ ਅੱਜ ਨਹੀਂ ਪਹੁੰਚ ਸਕੇ। 


ਮੁਤਵਾਜ਼ੀ ਜਥੇਦਾਰ ਮੰਡ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਜਥੇਦਾਰ ਸਾਹਿਬ ਨੂੰ ਪੰਥਕ ਏਕਤਾ ਦਾ ਮੁੱਢ ਬੰਨ੍ਹਣ ਲਈ ਚਿੱਠੀ ਲਿਖ ਕੇ ਅਪੀਲ ਕੀਤੀ ਸੀ, ਜਿਸ ਦੀ ਕਾਪੀ ਵੀ ਸਿੰਘਾਂ ਰਾਹੀਂ ਭੇਜੀ ਗਈ ਸੀ ਤੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਲ-ਬੈਠਣ ਲਈ 29 ਜੁਲਾਈ ਤੱਕ ਦਾ ਸਮਾਂ ਰੱਖਿਆ ਸੀ ਪਰ ਉਹ ਰੁਝੇਵਿਆਂ ਕਾਰਨ ਨਹੀਂ ਪੁੱਜ ਸਕੇ।


ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹੁਣ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਹੋਇਆ ਗਿਆਨੀ ਰਘਬੀਰ ਸਿੰਘ ਨੂੰ 9 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਲਈ ਮੁੜ ਸਮਾਂ ਦੇਣ ਲਈ ਲਿਖਿਆ ਹੈ। ਇਸ ਮੌਕੇ ਉਨ੍ਹਾਂ ਨਾਲ ਭਾਈ ਜਰਨੈਲ ਸਿੰਘ ਸਖੀਰਾ ਤੇ ਸਤਨਾਮ ਸਿੰਘ ਮਨਾਵਾਂ ਵੀ ਹਾਜ਼ਰ ਸਨ।


ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਿੱਥੇ ਸਮੇਂ ਮੁਤਾਬਕ ਉਡੀਕ ਕੀਤੀ ਪਰ ਤੁਸੀੰ ਸ਼ਾਇਦ ਪੰਥਕ ਜਾਂ ਕਿਸੇ ਨਿੱਜੀ ਰੁਝੇਵਿਆਂ ਕਰਕੇ ਸਮਾਂ ਨਹੀਂ ਕੱਢ ਸਕੇ। ਉਹ ਇਸ ਮਹਾਨ ਕਾਰਜ ਦੀ ਅਹਿਮੀਅਤ ਨੂੰ ਸਮਝਦੇ ਹਨ ਤੇ ਇਸ ਨੂੰ ਪੂਰਾ ਕਰਨ ਲਈ ਹਰ ਕੋਸ਼ਿਸ਼ ਕਰਨਗੇ। ਇਸ ਲਈ ਉਨ੍ਹਾਂ ਨੇ ਫਿਰ ਜਥੇਦਾਰ ਸਾਹਿਬ ਬੇਨਤੀ ਕੀਤੀ ਕਿ ਸਿੱਖ ਪੰਥ ਨੂੰ ਖ਼ਾਲਸਾਈ ਨਿਸ਼ਾਨ ਹੇਠ ਇਕੱਤਰ ਕਰਨ ਲਈ ਆਪਾਂ 9 ਅਗਸਤ ਨੂੰ ਮਿਲ ਬੈਠੀਏ।


ਇਹ ਵੀ ਪੜ੍ਹੋ : Surinder Shinda Cremation: ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਛਿੰਦਾ 'ਪੁੱਤ' ਪੰਜ ਤੱਤਾਂ 'ਚ ਵਿਲੀਨ


ਉਨ੍ਹਾਂ ਨੇ ਕਿਹਾ ਕਿ 9 ਅਗਸਤ ਨੂੰ ਉਹ 11 ਵਜੇ ਤੋਂ 1 ਵਜੇ ਤੱਕ ਉਨ੍ਹਾਂ ਦੀ ਉਡੀਕ ਕਰਨਗੇ। ਇਸ ਮੌਕੇ ਭਾਈ ਜਰਨੈਲ ਸਿੰਘ ਸਖੀਰਾ, ਭਾਈ ਸਤਨਾਮ ਸਿੰਘ ਮਨਾਵਾ, ਪਰਮਜੀਤ ਸਿੰਘ ਸਹੋਲੀ, ਕੁਲਵੰਤ ਸਿੰਘ, ਰਣਜੀਤ ਸਿੰਘ ਭੁੱਲਰ, ਜਸਬੀਰ ਸਿੰਘ ਭੁੱਲਰ, ਬਲਵਿੰਦਰ ਸਿੰਘ ਕਾਲਾ, ਦਵਿੰਦਰ ਸਿੰਘ, ਹਿੰਮਤ ਸਿੰਘ, ਬਾਬਾ ਲਖਵੀਰ ਸਿੰਘ ਆਦਿ ਮੌਜੂਦ ਸਨ।


ਇਹ ਵੀ ਪੜ੍ਹੋ : Punjab Cabinet: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਵੱਡੇ ਫ਼ੈਸਲੇ; ਜਾਣੋ ਕਿਹੜੇ ਫ਼ੈਸਲਿਆਂ 'ਤੇ ਲੱਗੀ ਮੋਹਰ