Punjab News: ਭਾਖੜਾ ਡੈਮ ਤੋਂ ਅੱਜ ਨਹੀਂ ਛੱਡਿਆ ਜਾਵੇਗਾ ਪਾਣੀ; ਬਚਾਅ ਕਾਰਜ ਹੋਰ ਤੇਜ਼
Bhakhra Dam Latest Updates: ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।
Bhakhra Dam Latest Updates: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਵਿਚਾਲੇ ਰਾਹਤ ਦੀ ਖ਼ਬਰ ਹੈ ਕਿ ਹੁਣ ਭਾਖੜਾ ਡੈਮ ਤੋਂ ਅੱਜ ਪਾਣੀ ਨਹੀਂ ਛੱਡਿਆ ਜਾਵੇਗਾ। ਦਰਅਸਲ ਭਾਖੜਾ ਬਿਆਸ ਡੈਮ (Bhakhra Dam) ਪ੍ਰਬੰਧਨ ਵੱਲੋਂ ਬੀਤੇ ਦਿਨੀ ਅਗਲੇ ਤਿੰਨ ਦਿਨਾਂ ਤੱਕ ਪਾਣੀ ਨਾ ਛੱਡਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਜਿਸ ਤੋਂ ਬਾਅਦ ਸੂਬੇ ਵਿੱਚ ਬਚਾਅ ਕਾਰਜ ਹੋਰ ਤੇਜ਼ ਕਰ ਦਿੱਤੇ ਗਏ ਹਨ।
ਕਈ ਥਾਵਾਂ 'ਤੇ ਰਾਤ ਨੂੰ ਵੀ ਬਚਾਅ ਕਾਰਜ ਜਾਰੀ ਰਿਹਾ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਮੋਹਾਲੀ ਜਾ ਰਹੀ ਪੀਆਰਟੀਸੀ ਦੀ ਬੱਸ ਦੇ ਗੁੰਮ ਹੋਣ ਕਾਰਨ ਚਿੰਤਾ ਵਧ ਗਈ ਹੈ। ਪੀਆਰਟੀਸੀ ਨੇ ਲੋਕਾਂ ਨੂੰ ਬੱਸ ਦਾ ਵੇਰਵਾ ਸਾਂਝਾ ਕਰਕੇ ਬੱਸ ਲੱਭਣ ਦੀ ਅਪੀਲ ਕੀਤੀ ਹੈ।
ਦਰਅਸਲ ਬੀਬੀਐੱਮਬੀ ਵਾਟਰ ਰੈਗੂਲੇਸ਼ਨ ਸੈਂਟਰ ਵਿਭਾਗ ਦੇ ਡਿਪਟੀ ਚੀਫ ਇੰਜੀਨੀਅਰ ਨੇ 11 ਜੁਲਾਈ ਨੂੰ ਕਿਹਾ ਸੀ ਕਿ 13 ਜੁਲਾਈ ਨੂੰ 16000 ਕਿਊਸਿਕ ਪਾਣੀ ਛੱਡਿਆ ਜਾਵੇਗਾ ਪਰ ਹੁਣ ਅਜਿਹਾ ਨਹੀਂ ਹੋਵੇਗਾ। ਬੀਤੇ ਦਿਨੀ ਹੀ ਭਾਖੜਾ ਬਿਆਸ ਡੈਮ (Bhakhra Dam) ਪ੍ਰਬੰਧਨ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਪਾਣੀ ਨਾ ਛੱਡਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Surinder Shinda admitted in Hospital: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਜਾਨਣ ਲਈ ਹਸਪਤਾਲ ਪੁੱਜੇ ਬੱਬੂ ਮਾਨ
ਦੂਜੇ ਪਾਸੇ ਮੌਸਮ ਵਿਭਾਗ ਤੋਂ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫ਼ਤਾਰ ਘੱਟ ਸਕਦੀ ਹੈ ਪਰ ਇਸ ਬਚਾਅ ਮੁਹਿੰਮ ਦੌਰਾਨ ਕੁਝ ਅਜਿਹੇ ਚਿਹਰੇ ਸਾਹਮਣੇ ਆਏ ਹਨ, ਜੋ ਕਿਸੇ ਹੀਰੋ ਤੋਂ ਘੱਟ ਨਹੀਂ ਹਨ। ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।
ਬੀਤੇ ਦਿਨੀ ਐਸਡੀਐਮ ਖਮਾਣੋਂ ਸੰਜੀਵ ਕੁਮਾਰ ਨੇ ਆਪਣੀ ਡਿਊਟੀ ਸਮਝਦਿਆਂ ਹੜ੍ਹ ਦੇ ਪਾਣੀ ਵਿੱਚ 6 ਘੰਟੇ ਤੱਕ ਫਸੇ ਵਿਅਕਤੀ ਨੂੰ ਬਾਹਰ ਕੱਢਿਆ। ਇਹ ਘਟਨਾ ਸਰਹਿੰਦ ਦੀ ਦੱਸੀ ਜਾ ਰਹੀ ਹੈ। ਸੰਜੀਵ ਕੁਮਾਰ ਨੇ ਹੜ੍ਹ ਦੇ ਪਾਣੀ ਵਿਚ ਇੱਕ ਵਿਅਕਤੀ ਨੂੰ ਦੇਖਿਆ ਤਾਂ ਉਸ ਨੇ ਕਿਸੇ ਨੂੰ ਹੁਕਮ ਦੇਣ ਦੀ ਬਜਾਏ ਖੁਦ ਹੀ ਪਾਣੀ ਵਿਚ ਛਾਲ ਮਾਰ ਦਿੱਤੀ। ਉਸ ਨੇ ਖੁਦ ਕਰੀਬ 400 ਮੀਟਰ ਤੱਕ ਤੈਰ ਕੇ ਵਿਅਕਤੀ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ਕੱਢਿਆ।
ਇਹ ਵੀ ਪੜ੍ਹੋ:GST Meeting: ਜਾਣੋ ਕਿਉਂ ਆਈਜੀਐਸਟੀ ਐਕਟ ਦੀ ਧਾਰਾ 10 'ਚ ਸੋਧ ਲਈ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕੀਤੀ ਬਹਿਸ