Bharat Bandh: ਚੰਡੀਗੜ੍ਹ ਵਿੱਚ ਬੀਤੇ ਦਿਨੀ  ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ। ਇਸ ਦੌਰਾਨ ਅੱਜ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ( Bharat Bandh)ਦੀ ਕਾਲ ਦਿੱਤੀ ਗਈ ਹੈ। 


COMMERCIAL BREAK
SCROLL TO CONTINUE READING

ਅੱਜ ਦੇ ਦਿਨ ਕਿਸਾਨਾਂ ਮਜ਼ਦੂਰਾਂ ਵੱਲੋਂ ਕੋਈ ਕੰਮ ਨਹੀਂ ਕੀਤਾ ਜਾਵੇਗਾ।  ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ  ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। 3 ਹਜ਼ਾਰ ਬੱਸਾਂ ਅੱਜ ਸੜਕਾਂ ’ਤੇ ਨਹੀਂ ਦੌੜਨਗੀਆਂ। ਭਾਰਤ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲ ਰਿਹਾ ਹੈ।ਪੰਜਾਬ  ਵਿਚ ਬੰਦ ਦਾ ਜ਼ਿਆਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।  ਸਵੇਰੇ 6.00 ਤੋਂ ਸ਼ਾਮ 4.00 ਵਜੇ ਤੱਕ ਮੁਕੰਮਲ ਬੰਦ ਰਹੇਗਾ।


ਇਹ ਵੀ ਪੜ੍ਹੋ:   Bharat Bandh Call: ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ, ਕੀ ਬੰਦ ਅਤੇ ਕੀ ਰਹੇਗਾ ਖੁੱਲ੍ਹਾ, ਪੜ੍ਹੋ ਇਹ ਖ਼ਬਰ 


ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਹਰਿਆਣਾ ਵਿੱਚ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ।  ਪੰਜਾਬ ਵਿੱਚ ਭਾਰਤ ਬੰਦ ਦੌਰਾਨ ਵੀ ਰੇਲਵੇ ਟਰੈਕ ਅਤੇ ਟੋਲ ਪਲਾਜ਼ੇ ਪ੍ਰਭਾਵਿਤ ਰਹਿਣਗੇ।ਪ੍ਰਾਈਵੇਟ ਬੱਸਾਂ ਬੰਦ ਰੱਖਣ ਦਾ ਐਲਾਨ ਵੀ ਕੀਤਾ ਗਿਆ ਹੈ। 


ਇਹ ਵੀ ਪੜ੍ਹੋ:  Kisan Andolan: ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਕਿਸਾਨਾਂ ਨੇ ਕਰਵਾ ਦਿੱਤੇ ਫ੍ਰੀ, ਕਿੰਨੇ ਸਮੇਂ ਤੱਕ ਰਹਿਣਗੇ FREE