Jalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ 'ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
Trending Photos
Jalandhar News: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਈਡੀ ਵੱਲੋਂ ਜਲੰਧਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਜਦੋਂ ਆਸ਼ੂ ਕਾਂਗਰਸ ਸਰਕਾਰ ਵੇਲੇ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੀ ਵਾਗਡੋਰ ਸੰਭਾਲ ਰਹੇ ਸਨ ਤਾਂ ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਲੱਗਾ ਸੀ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।
ਪੰਜਾਬ ਪੁਲੀਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਕੇਸ ਦੇ ਆਧਾਰ 'ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ ਹੈ।