Rahul Gandhi Security Breach: ਰਾਹੁਲ ਗਾਂਧੀ ਦੀ ਸੁਰੱਖਿਆ `ਚ ਕੁਤਾਹੀ, ਜਾਣੋ ਪੂਰਾ ਮਾਮਲਾ
ਹਾਲ ਹੀ ਵਿੱਚ ਕਾਂਗਰਸ ਵੱਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) `ਤੇ ਦੋਸ਼ ਲਗਾਇਆ ਗਿਆ ਸੀ ਕਿ `ਭਾਰਤ ਜੋੜੋ ਯਾਤਰਾ` ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ `ਚ ਵੱਡੀਆਂ ਕਮੀਆਂ ਹਨ।
Rahul Gandhi Security Breach in Bharat Jodo Yatra Update: ਪੰਜਾਬ ਦੇ ਹੁਸ਼ਿਆਰਪੂਰ ਤੋਂ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਇਸ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ ਜਦੋਂ ਰਾਹੁਲ ਗਾਂਧੀ ਆਪਣੀ 'ਭਾਰਤ ਜੋੜੋ ਯਾਤਰਾ' ਦੇ ਤਹਿਤ ਪੈਦਲ ਯਾਤਰਾ ਕਰ ਰਹੇ ਸਨ। ਭਾਰੀ ਸੁਰੱਖਿਆ ਬਲ ਤਾਇਨਾਤ ਹੋਣ ਦੇ ਬਾਵਜੂਦ ਇੱਕ ਵਿਅਕਤੀ ਰਾਹੁਲ ਗਾਂਧੀ ਕੋਲ ਪਹੁੰਚਦਾ ਹੈ ਅਤੇ ਉਸਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ।
ਇਸ ਘਟਨਾ ਦੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੀਲੀ ਜੈਕਟ ਵਿੱਚ ਇੱਕ ਵਿਅਕਤੀ ਰਾਹੁਲ ਗਾਂਧੀ ਵੱਲ ਆਉਂਦਾ ਹੈ ਅਤੇ ਉਸਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਕਾਂਗਰਸੀ ਵਰਕਰਾਂ ਵੱਲੋਂ ਉਸ ਨੂੰ ਧੱਕਾ ਦੇ ਦਿੱਤਾ ਜਾਂਦਾ ਹੈ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਾਂਗਰਸ ਵੱਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) 'ਤੇ ਦੋਸ਼ ਲਗਾਇਆ ਗਿਆ ਸੀ ਕਿ 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਵੱਡੀਆਂ ਕਮੀਆਂ ਹਨ। ਦੱਸ ਦਈਏ ਕਿ ਸੀਆਰਪੀਐਫ ਨੂੰ ਰਾਹੁਲ ਗਾਂਧੀ ਦੀ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਦੀ ਅੰਦਰੂਨੀ ਘੇਰਾਬੰਦੀ ਪ੍ਰਦਾਨ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਇਹ ਵੀ ਪੜ੍ਹੋ: Chandigarh Mayor Election: ਚੰਡੀਗੜ੍ਹ ਨੂੰ ਮਿਲੇਗਾ ਨਵਾਂ ਮੇਅਰ; ਅੱਜ ਹੋਣਗੀਆਂ ਚੋਣਾਂ
ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਮੰਗਲਵਾਰ ਸਵੇਰੇ ਹੁਸ਼ਿਆਰਪੁਰ ਦੇ ਟਾਂਡਾ ਤੋਂ ਸ਼ੁਰੂ ਹੋਈ ਅਤੇ ਇਸ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰੀਸ਼ ਚੌਧਰੀ ਅਤੇ ਰਾਜ ਕੁਮਾਰ ਚੱਬੇਵਾਲ ਸਣੇ ਪਾਰਟੀ ਦੇ ਕਈ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੌਜੂਦ ਸਨ।
ਰਾਹੁਲ ਗਾਂਧੀ ਫਿਲਹਾਲ ਚਿੱਟੇ ਰੰਗ ਦੀ ਟੀ-ਸ਼ਰਟ ਪਹਿਨ ਕੇ 'ਭਾਰਤ ਜੋੜੋ ਯਾਤਰਾ' ਦੀ ਅਗਵਾਈ ਕਰ ਰਹੇ ਹਨ। ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਰਸਤੇ ਵਿੱਚ ਲੋਕਾਂ ਨਾਲ ਗੱਲਬਾਤ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ: CM ਮਾਨ ਦਾ ਰਾਹੁਲ ਗਾਂਧੀ ’ਤੇ ਪਲਟਵਾਰ ਕਿਹਾ,"ਤੁਸੀਂ ਪੰਜਾਬ ’ਚ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ"
(For more news apart from security breach in Rahul Gandhi's Bharat Jodo Yatra, stay tuned to Zee PHH)