ਭਾਰਤ ਜੋੜੋ ਯਾਤਰਾ ਨੇ 21 ਤੋਂ 23 ਦਸੰਬਰ ਤੱਕ ਹਰਿਆਣਾ ਵਿੱਚ ਪਹਿਲੇ ਪੜਾਅ ਦੌਰਾਨ ਨੂਹ, ਗੁਰੂਗ੍ਰਾਮ ਅਤੇ ਫਰੀਦਾਬਾਦ ਜ਼ਿਲ੍ਹਿਆਂ ਵਿੱਚੋਂ ਲੰਘਦੇ ਹੋਏ ਲਗਭਗ 130 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ।
Trending Photos
Bharat Jodo Yatra reaches Punjab news, Rahul Gandhi visits Golden Temple: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਮੰਗਲਵਾਰ ਨੂੰ ਪੰਜਾਬ ਵਿੱਚ ਦਾਖ਼ਲ ਹੋਈ। ਇਸ ਦੌਰਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ।
ਦੱਸ ਦਈਏ ਕਿ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਭਾਰਤ ਜੋੜੋ ਯਾਤਰਾ (Bharat Jodo Yatra) ਦੇ ਨਿਸ਼ਚਿਤ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਸੀ। ਰਾਹੁਲ ਗਾਂਧੀ ਹਰਿਆਣਾ ਦੇ ਅੰਬਾਲਾ ਤੋਂ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਇੱਕ ਟਵੀਟ ਵਿੱਚ ਕਿਹਾ ਕਿ “ਭਾਰਤ ਜੋੜੋ ਯਾਤਰਾ ਨੇ ਅੰਬਾਲਾ ਵਿੱਚ ਆਪਣਾ ਹਰਿਆਣਾ ਦਾ ਸਫ਼ਰ ਪੂਰਾ ਕੀਤਾ। ਭਲਕੇ ਪੰਜਾਬ ਦਾ ਸਫ਼ਰ ਸ਼ੁਰੂ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਸਭ ਤੋਂ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਇਸ ਯਾਤਰਾ ਦੀ ਸ਼ੁਰੂਆਤ ਕਰਨ ਦਾ ਇਸ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ। ਅੱਜ ਦੁਪਹਿਰ ਤੱਕ ਕੋਈ ਯਾਤਰਾ ਨਹੀਂ ਹੋਵੇਗੀ ਤਾਂ ਜੋ ਰਾਹੁਲ ਗਾਂਧੀ ਉੱਥੇ ਨਤਮਸਤਕ ਹੋ ਸਕਣ।"
ਅੰਬਾਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਮੇਸ਼ ਨੇ ਇਹ ਵੀ ਦੱਸਿਆ ਸੀ ਕਿ ਲੋਹੜੀ ਦੇ ਤਿਉਹਾਰ ਨੂੰ ਦੇਖਦਿਆਂ 12 ਅਤੇ 13 ਜਨਵਰੀ ਨੂੰ ਦੁਪਹਿਰ 1 ਵਜੇ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਪੈਦਲ ਯਾਤਰਾ ਨਹੀਂ ਹੋਵੇਗੀ। ਯਾਤਰਾ 14 ਜਨਵਰੀ ਨੂੰ ਮੁੜ ਸ਼ੁਰੂ ਹੋਵੇਗੀ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ 15 ਜਨਵਰੀ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕਰਨਗੇ।
ਮਿਲੀ ਜਾਣਕਾਰੀ ਮੁਤਾਬਕ ਭਾਰਤ ਜੋੜੋ ਯਾਤਰਾ ਨੇ 21 ਤੋਂ 23 ਦਸੰਬਰ ਤੱਕ ਹਰਿਆਣਾ ਵਿੱਚ ਪਹਿਲੇ ਪੜਾਅ ਦੌਰਾਨ ਨੂਹ, ਗੁਰੂਗ੍ਰਾਮ ਅਤੇ ਫਰੀਦਾਬਾਦ ਜ਼ਿਲ੍ਹਿਆਂ ਵਿੱਚੋਂ ਲੰਘਦੇ ਹੋਏ ਲਗਭਗ 130 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ।
ਇਹ ਵੀ ਪੜ੍ਹੋ: DTC Bus accident: ਬਰੇਕ ਫੇਲ੍ਹ ਹੋਣ ਕਾਰਨ DTC ਬੱਸ ਝੁੱਗੀਆਂ 'ਤੇ ਚੜ੍ਹੀ, ਕਈ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ
ਇਹ ਵੀ ਪੜ੍ਹੋ: PCS ਅਧਿਕਾਰੀਆਂ ਦੇ ਸਮੂਹਿਕ ਛੁੱਟੀ 'ਤੇ ਜਾਣ ਕਰਕੇ ਲੋਕ ਹੋਏ ਖੱਜਲ-ਖੁਆਰ, ਕੰਮ ਕਾਜ ਹੋਇਆ ਠੱਪ