Kotakpura Protest:  ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਭਰ ਵਿੱਚ ਸਾਇਲੋਜ਼ ਵਿੱਚ ਕਣਕ ਭੰਡਾਰਨ ਦੀ ਖੁੱਲ੍ਹ ਦੇਣ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਅੱਜ ਜੱਥੇਬੰਦੀ ਦੇ ਆਗੂਆਂ ਨੇ ਕੋਟਕਪੂਰਾ ਵਿੱਚ ਸਾਇਲੋ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਲੱਗੇ ਕਾਰਪੋਰੇਟ ਘਰਾਣਿਆਂ ਦੇ ਸਾਇਲੋਜ਼ ਨੂੰ ਪੰਜਾਬ ਸਰਕਾਰ ਵੱਲੋਂ ਮੰਡੀਆਂ ਦਾ ਦਰਜਾ ਦਿੱਤਾ ਗਿਆ ਸੀ। ਜਿਸ ਨਾਲ ਪੰਜਾਬ 'ਚ ਹੋਲੀ-ਹੋਲੀ ਮੰਡੀਆਂ ਨੂੰ ਖਤਮ ਕਰ ਖੇਤੀ ਨੂੰ ਪ੍ਰਾਈਵੇਟ ਘਰਾਣਿਆਂ ਦੇ ਹੱਥਾਂ ਚ ਦੇਣ ਦੀ ਕੋਸ਼ਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਵਾਪਿਸ ਲੈ ਲਿਆ ਪਰ ਸਾਡੀ ਮੰਗ ਹੈ ਕੇ ਪੰਜਾਬ ਸਰਕਾਰ ਇਨ੍ਹਾਂ ਸਾਇਲੋਜ਼ ਦਾ ਪ੍ਰਬੰਧ ਆਪਣੇ ਹੱਥਾਂ 'ਚ ਲਵੇ ਅਤੇ ਨਾਲ ਹੀ ਜਿੰਨੇ ਵੀ ਹੋਰ ਸਾਇਲੋਜ਼ ਪੰਜਾਬ 'ਚ ਲੱਗਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ ਉਸ ਨੂੰ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਆਪਣੇ ਪ੍ਰਬੰਧਾਂ ਹੇਠ ਇਨ੍ਹਾਂ ਸਾਇਲੋਜ਼ ਨੂੰ ਚਲਾਵੇ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਸੰਕੇਤਕ ਹੈ ਅਤੇ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ: Khalsa Sajna Diwas: 13 ਅਪ੍ਰੈਲ ਨੂੰ ਹਰ ਸਿੱਖ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਝਲਾਉਣ- ਜਥੇਦਾਰ ਗਿਆਨੀ ਸੁਲਤਾਨ ਸਿੰਘ


ਪਿਛਲੇ ਦਿਨੀ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਫ਼ਸਲ ਦੀ ਸਟੋਰੇਜ ਦੇ ਲਈ ਪ੍ਰਾਈਵੇਟ ਸਾਇਲੋਜ਼ ਨੂੰ ਮੰਡੀ ਯਾਰਡ ਦਾ ਨੋਟੀਫਿਕੇਸ਼ਨ ਜਾਰੀ ਕੀਤੀ ਗਿਆ ਸੀ। ਕਿਸਾਨਾਂ ਦੇ ਜ਼ਬਰਦਸਤ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਨੋਟੀਫਿਕੇਸ਼ਨ ਨੂੰ ਡੀ ਨੋਟੀਫਾਈ ਕਰ ਦਿੱਤਾ ਗਿਆ। ਪ੍ਰੰਤੂ ਕਿਸਾਨਾਂ 'ਚ ਹਲੇ ਵੀ ਕਾਰਪੋਰੇਟ ਘਰਾਣਿਆਂ ਦੇ ਬਣੇ ਸਾਇਲੋਜ਼ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਕਮੇਟੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀ ਦੇ ਕਿਸਾਨਾਂ ਵੱਲੋਂ ਸੂਬੇ ਚ ਬਣੇ ਨੋ ਸਾਇਲੋਜ] ਦੇ ਸਾਹਮਣੇ  ਸੰਕੇਤਕ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Technology News: iPhone 'ਤੇ ਪੈਗਾਸਸ ਸਪਾਈਵੇਅਰ ਵਰਗੇ ਹਮਲੇ ਦੀ ਚੇਤਾਵਨੀ, ਭਾਰਤ ਸਮੇਤ 91 ਦੇਸ਼ ਨਿਸ਼ਾਨੇ 'ਤੇ