Bharti Kisan Union (Ekta-Ugrahan) protest news: ਮਨੀਪੁਰ ਹਿੰਸਾ ਮਾਮਲੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਜ਼ਾਰਾਂ ਕਿਸਾਨਾਂ ਸਣੇ ਮੋਹਾਲੀ ਦੀਆਂ ਸੜਕਾਂ ਤੇ ਕੱਢਿਆ ਗਿਆ ਰੋਸ ਮਾਰਚ, ਪੰਜਾਬ ਦੇ ਰਾਜਪਾਲ ਦੇ ਨਾਮ ਸੌਂਪਿਆ ਅਧਿਕਾਰੀਆਂ ਨੂੰ ਮੰਗ ਪੱਤਰ।
Trending Photos
Bharti Kisan Union (Ekta-Ugrahan) protest on Manipur Violence in Chandigarh: ਮਨੀਪੁਰ 'ਚ ਜੋ ਹੋਇਆ ਉਹ ਦੇਖ ਕੇ ਜਾ ਉਸ ਬਾਰੇ ਸੁਣ ਕੇ ਹਰ ਕਿਸੇ ਦੀ ਰੂਹ ਕੰਭ ਜਾਂਦੀ ਹੈ। ਮਨੀਪੁਰ ਵਿਖੇ 2 ਔਰਤਾਂ ਨੂੰ ਜਨਤਕ ਤੌਰ 'ਤੇ ਨਿਰਵਸਤਰ ਕੀਤਾ ਗਿਆ ਅਤੇ ਇਸ ਹਾਦਸੇ ਨੇ ਪੂਰੇ ਦੇਸ਼ ਨੂੰ ਹੈਰਾਨ ਕਰਕੇ ਰੱਖ ਦਿੱਤਾ। ਇਸ ਦੌਰਾਨ ਮਨੀਪੁਰ 'ਚ ਔਰਤਾਂ ਨੂੰ ਨਿਰਵਸਤਰ ਕਰਨ ਵਾਲੇ ਮਾਮਲੇ ਅਤੇ ਪੂਰੇ ਦੇਸ਼ ਵਿੱਚ ਭਾਜਪਾ ਵੱਲੋਂ ਕਥਿਤ ਤੌਰ 'ਤੇ ਚਲਾਈ ਜਾ ਰਹੀ ਹਿੰਸਕ ਫਿਰਕੂ-ਫਾਸ਼ੀ ਮੁਹਿੰਮ ਦੇ ਖਿਲਾਫ ਅੱਜ ਯਾਨੀ ਐਤਵਾਰ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਮੋਹਾਲੀ ਵਿਖੇ ਗਰਵਰਨਰ ਹਾਊਸ ਵੱਲ ਮਾਰਚ ਕੀਤਾ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਨਾਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕਿਹਾ ਗਿਆ ਕਿ ਰੋਸ ਮਾਰਚ ਤੋਂ ਪਹਿਲਾਂ ਪੁਡਾ ਭਵਨ ਮੋਹਾਲੀ ਵਿਖੇ ਕੀਤੀ ਗਈ ਰੋਹ ਭਰਪੂਰ ਔਰਤ ਰੈਲੀ ਦੌਰਾਨ ਪੂਰੇ ਪੰਡਾਲ ਵੱਲੋਂ ਮੰਗ ਕੀਤੀ ਗਈ ਕਿ ਮਨੀਪੁਰ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਜੁਆਬਦੇਹ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨਿਰਵਸਤਰ ਕਰਨ ਤੋਂ ਬਾਅਦ ਸਰੇ-ਬਾਜਾਰ ਬੇਪਤ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਤੀਆਂ ਜਾਣੀ ਚਾਹੀਦੀ ਹੈ ਅਤੇ ਫਿਰਕੂ-ਫਾਸ਼ੀ ਕਤਲ-ਓ-ਗਾਰਦ, ਸਾੜਫੂਕ, ਲੁੱਟਮਾਰ, ਪਿੰਡਾਂ ਦਾ ਉਜਾੜਾ ਅਤੇ ਧਾਰਮਿਕ ਸਥਾਨਾਂ ਦੀ ਬੇਹੁਰਮਤੀ ਬੰਦ ਕੀਤੀ ਜਾਣੀ ਚਾਹੀਦੀ ਹੈ।
ਸੁਖਦੇਵ ਸਿੰਘ ਕੋਕਰੀ ਨੇ ਅੱਗੇ ਇਹ ਵੀ ਕਿਹਾ ਕਿ ਮਨੀਪੁਰ ਦੇ ਕਬਾਇਲੀ ਭਾਈਚਾਰਿਆਂ ਦੇ ਜਲ, ਜੰਗਲ ਤੇ ਜ਼ਮੀਨਾਂ ਨੂੰ ਹਥਿਆਉਣ ਲਈ ਚੁੱਕੇ ਜਾ ਰਹੇ ਕਾਨੂੰਨੀ, ਪ੍ਰਸ਼ਾਸਨਿਕ, ਸਿਆਸੀ ਅਤੇ ਹਿੰਸਕ ਕਦਮ ਵਾਪਸ ਲਏ ਜਾਣੇ ਚਾਹੀਦੇ ਹਨ।
ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਮਨੀਪੁਰ ਦੇ ਮੈਤਈ, ਕੁੱਕੀ ਅਤੇ ਹੋਰਨਾਂ ਭਾਈਚਾਰਿਆਂ ਦੀ ਏਕਤਾ ਦੀ ਮੁੜ-ਬਹਾਲੀ ਲਈ ਵਿਆਪਕ ਕਦਮਾਂ ਨੂੰ ਅਮਲ ’ਚ ਲਿਆਂਦਾ ਜਾਵੇ ਅਤੇ ਜੰਗਲ ਸੰਭਾਲ (ਸੋਧ) ਕਾਨੂੰਨ 2023 ਵੋ ਵਾਪਸ ਲਿਆ ਜਾਵੇ।
ਇਸ ਰੈਲੀ ਦੌਰਾਨ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਅੰਨ੍ਹਾ ਫਿਰਕੂ ਰਾਸ਼ਟਰਵਾਦ ਭੜਕਾ ਕੇ ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਿੰਦੂ ਬਹੁਗਿਣਤੀ ਦਾ ਵੋਟ-ਲਾਹਾ ਲੈਣਾ ਇਸ ਮੁਹਿੰਮ ਦਾ ਇੱਕ ਫੌਰੀ ਨਿਸ਼ਾਨਾ ਹੈ।
ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸਮੂਹ ਲੋਕਾਂ ਦੀ ਤਰਫੋਂ ਅਜਿਹੇ ਘਿਣਾਉਣੇ ਜੁਰਮ ਪ੍ਰਤੀ 'ਕੇਂਦਰ ਸਰਕਾਰ ਵੱਲੋਂ ਧਾਰੀ ਗਈ ਚੁੱਪ ਦੀ ਸਖ਼ਤ' ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਇਹ ਵੀ ਪੜ੍ਹੋ: SGPC ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ 'ਗੈਰ-ਸਿੱਖ ਦੀ ਨਿਯੁਕਤੀ' 'ਤੇ ਜਤਾਇਆ ਇਤਰਾਜ਼
(For more news apart from Bharti Kisan Union (Ekta-Ugrahan) protest on Manipur Violence in Chandigarh, stay tuned to Zee PHH)