Bhana Sidhu Case: ਭਾਨੇ ਸਿੱਧੂ ਦੇ ਹੱਕ ਵਿਚ ਸੰਗਰੂਰ ਜਾਣ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਚੜੁਨੀ ਦੇ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਸਾਥੀਆਂ ਸਮੇਤ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕੀਤਾ ਹੈ।
Trending Photos
Bhana Sidhu Case/ਭੋਪਾਲ ਸਿੰਘ: ਭਾਨੇ ਸਿੱਧੂ ਦੇ ਹੱਕ ਵਿੱਚ ਸੰਗਰੂਰ ਜਾਣ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੂੰ ਸਾਥੀਆਂ ਸਮੇਤ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕੀਤਾ ਹੈ।
ਦਰਅਸਲ ਲੁਧਿਆਣਾ ਪੁਲਿਸ ਵੱਲੋਂ 20 ਜਨਵਰੀ ਨੂੰ ਕਾਕਾ ਸਿੰਘ ਉਰਫ ਭਾਨਾ ਸਿੱਧੂ ਉਪਰ ਥਾਣਾ 7 ਨੰਬਰ ਡਿਵੀਜ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ ਉਸ ਤੋਂ ਬਾਅਦ ਉਸ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਤੇ ਦੋ ਦਿਨ ਦੇ ਪੁਲਿਸ ਰਿਮਾਂਡ ਲਿਆ ਸੀ।
ਪਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੋਸ਼ਲ ਮੀਡੀਆ ਵਿੱਚ ਖ਼ਬਰਾਂ ਚੱਲ ਰਹੀਆਂ ਸਨ, ਕਿ ਭਾਨਾ ਸਿੱਧੂ 'ਤੇ ਲੁਧਿਆਣਾ ਪੁਲਿਸ ਨੇ ਤਸ਼ੱਦਦ ਕੀਤਾ ਹੈ। ਉਸਨੂੰ ਬਰਫ 'ਤੇ ਲਟਾਇਆ ਕੇ ਕੁੱਟਿਆ ਗਿਆ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਪਤੀ ਤੇ ਸੱਸ ਨੇ ਔਰਤ ਦੀ ਕੀਤੀ ਕੁੱਟਮਾਰ, ਪੀੜਤਾ ਨੇ ਕਿਹਾ- ਧੀ ਦੇ ਜਨਮ 'ਤੇ ਹੈ ਗੁੱਸਾ
ਬੀਤੇ ਦਿਨ ਲੁਧਿਆਣਾ ਪੁਲਿਸ ਵੱਲੋਂ ਇੱਕ ਮਹਿਲਾ ਨੂੰ ਧਮਕਾਉਣ ਅਤੇ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਗਿਰਫਤਾਰ ਕੀਤੇ ਗਏ ਕਾਕਾ ਸਿੰਘ ਸਿੱਧੂ ਉਰਫ ਭਾਨਾ ਸਿੱਧੂ ਦੇ ਮਾਮਲੇ ਵਿੱਚ ਪੁਲਿਸ ਉੱਪਰ ਲਗਾਏ ਜਾ ਰਹੇ ਭਾਨਾ ਸਿੱਧੂ ਨਾਲ ਧੱਕੇਸ਼ਾਹੀ ਕਰਨ ਸਬੰਧੀ ਆਰੋਪਾਂ ਨੂੰ ਡੀਸੀਪੀ ਲੁਧਿਆਣਾ ਰੂਰਲ ਜਸਕਰਨਜੀਤ ਸਿੰਘ ਤੇਜਾ ਨੇ ਸਿਰੇ ਤੋਂ ਖਾਰਜ ਕੀਤਾ ਹੈ।
ਦੂਜੇ ਪਾਸੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ (ਖੁੱਡੇਵਾਲਾ) ਨੂੰ ਅੱਜ ਉਨ੍ਹਾਂ ਦੇ ਘਰ ਪੁਲਿਸ ਨੇ ਨਿਗਰਾਨੀ ਹੇਠ ਰੱਖਿਆ ਕਿਉਂਕਿ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਸੰਗਰੂਰ ਵਿੱਚ ਇੱਕ ਵੱਡੀ ਮੀਟਿੰਗ ਰੱਖੀ ਗਈ ਸੀ ਜਿੱਥੇ ਰੁਲਦੂ ਸਿੰਘ ਮਾਨਸਾ ਨੇ ਸ਼ਮੂਲੀਅਤ ਕਰਨੀ ਸੀ ਪਰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਮਾਨਸਾ ਪੁਲਿਸ ਨੇ ਇਸ ਸਬੰਧੀ ਅੱਖਾਂ ਬੰਦ ਕਰ ਲਈਆਂ ਹਨ, ਜਿਸ ਦੀ ਜਾਂਚ ਰੁਲਦੂ ਸਿੰਘ ਮਾਨਸਾ ਵੱਲੋਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੁਰਸੇਵਕ ਸਿੰਘ ਜਵਾਹਰਕੇ ਨੂੰ ਵੀ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।ਗੁਰਸੇਵਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ. ਕੋਟਦੁੱਨਾ 'ਚ ਲੱਖਾਂ ਦਾ ਇਕੱਠ ਹੋਇਆ, ਇਸ ਤੋਂ ਬਾਅਦ ਅੱਜ ਪੰਜਾਬ ਭਰ ਦੇ ਲੋਕ ਸੰਗਰੂਰ 'ਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਉਕਤ ਆਗੂਆਂ ਨੂੰ ਉਨ੍ਹਾਂ ਦੇ ਘਰਾਂ 'ਚ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲਈ ਜ਼ਰੂਰ ਜਾਣਾ ਚਾਹੀਦਾ ਹੈ ਕਿ ਭਾਣਾ ਸਿੱਧੂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਮਾਨਸਾ ਵਿਖੇ ਐਂਟੀ ਡਰੱਗ ਟਾਸਕ ਫੋਰਸ ਦੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਪੁਲਿਸ ਨੇ ਘਰ 'ਚ ਬੰਦ ਕਰ ਦਿੱਤਾ ਹੈ ਕਿਉਂਕਿ ਪਰਵਿੰਦਰ ਸਿੰਘ ਵੀ ਇਸ ਤੋਂ ਪਹਿਲਾਂ ਹੀ ਆਪਣੇ ਸਾਥੀਆਂ ਸਮੇਤ ਸੰਗਰੂਰ ਜਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਰੋਕ ਲਿਆ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਪਤੀ ਤੇ ਸੱਸ ਨੇ ਔਰਤ ਦੀ ਕੀਤੀ ਕੁੱਟਮਾਰ, ਪੀੜਤਾ ਨੇ ਕਿਹਾ- ਧੀ ਦੇ ਜਨਮ 'ਤੇ ਹੈ ਗੁੱਸਾ