Bhogpur Murder Case: ਜਲੰਧਰ ਦਿਹਾਤੀ ਪੁਲਿਸ ਨੇ ਭੋਗਪੁਰ ਕਤਲ ਕਾਂਡ ਨੂੰ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰਕੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ ਅਤੇ ਬਿਹਾਰ ਦੇ ਮੁਜ਼ੱਫਰਪੁਰ ਤੋਂ ਸਪਲਾਇਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਸੰਗਠਿਤ ਅਪਰਾਧਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿੱਚ ਸ਼ਾਮਲ ਸਾਰਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।


ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਉਤੇ ਲੈ ਲਵੇਗੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਲੰਧਰ ਦੇਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ।


ਜਸਪਾਲ ਦੇ ਸਿਰ ਵਿੱਚ ਗੋਲੀ ਲੱਗੀ ਸੀ
ਜਸਪਾਲ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਨੂੰ ਭੋਗਪੁਰ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਗੋਲੀ ਮਾਰ ਦਿੱਤੀ ਗਈ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਗਿਆ ਅਤੇ ਫਿਰ ਉਸ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਗਈ।


ਮਾਮਲੇ 'ਚ 6 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕੁੱਲ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਜੀਤ ਸਿੰਘ ਵਾਸੀ ਪਿੰਡ ਵਿੰਪਾਲਕੇ, ਰਵੀ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਗਹਿਲਾਡਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਨੇ ਦੋਸ਼ ਲਾਇਆ ਸੀ ਕਿ ਦੋ ਦਿਨ ਪਹਿਲਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।