Bibi Jagir Kaur: ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਪ੍ਰਧਾਨ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈ। ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਭੇਜਿਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੋ ਦਿਨ ਪਹਿਲਾਂ ਇਸ ਮਾਮਲੇ ਵਿੱਚ ਮੁਆਫੀ ਮੰਗ ਲਈ ਸੀ।
ਸ਼ਨਿੱਚਰਵਾਰ ਨੂੰ ਸ਼ੁਰੂ ਹੋਏ ਵਿਵਾਦ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ ਅਪਸ਼ਬਦ ਬੋਲੇ ਸਨ। ਮਾਮਲਾ ਮੀਡੀਆ 'ਚ ਆਉਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਦਾ ਖੁਦ ਨੋਟਿਸ ਲਿਆ ਅਤੇ ਧਾਮੀ ਨੂੰ 17 ਦਸੰਬਰ ਤੱਕ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ।
ਇਸ ਦੌਰਾਨ ਧਾਮੀ ਨੇ ਮਹਿਲਾ ਕਮਿਸ਼ਨ ਨੂੰ ਆਪਣਾ ਜਵਾਬ ਸੌਂਪਦਿਆਂ ਦੱਸਿਆ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ ਅਤੇ ਉਹ ਇਸ ਲਈ ਮੁਆਫੀ ਮੰਗਦੇ ਹਨ। ਪਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਮੁਆਫ਼ੀ ਮੰਗਣ ਨਾਲ ਖ਼ਤਮ ਨਹੀਂ ਹੋਵੇਗਾ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਇਸ ਮਾਮਲੇ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕੀਤਾ ਸੀ। ਜਿਸ ਅਨੁਸਾਰ ਉਸ ਨੇ 17 ਦਸੰਬਰ ਤੱਕ ਆ ਕੇ ਆਪਣਾ ਪੱਖ ਪੇਸ਼ ਕਰਨਾ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਮਹਿਲਾ ਕਮਿਸ਼ਨ ਅੱਗੇ ਆਪਣਾ ਪੱਖ ਪੇਸ਼ ਕੀਤਾ।
ਇਹ ਸਾਰਾ ਮਾਮਲਾ ਹੈ
ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਤਿੰਨ ਵਾਰ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਧਾਮੀ ਇਕ ਵੈੱਬ ਚੈਨਲ ਨਾਲ ਫੋਨ 'ਤੇ ਗੱਲ ਕਰ ਰਹੇ ਸਨ। ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੁਆਫ਼ੀਨਾਮਾ ਸੌਂਪਦਿਆਂ ਧਾਮੀ ਨੇ ਕਿਹਾ ਸੀ ਕਿ ਫ਼ੋਨ 'ਤੇ ਗੱਲ ਕਰਦਿਆਂ ਮੈਂ ਅਣਜਾਣੇ ਵਿੱਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਦਿੱਤੇ। ਮੈਂ ਉਸ ਭਾਸ਼ਾ ਲਈ ਮੁਆਫੀ ਮੰਗਦਾ ਹਾਂ ਜੋ ਇਸ ਪੋਸਟ ਦੀ ਸ਼ਾਨ ਦੇ ਵਿਰੁੱਧ ਹੈ। ਮੈਂ ਬੀਬੀ ਜਗੀਰ ਕੌਰ ਅਤੇ ਸਮੂਹ ਬੀਬੀਆਂ ਤੋਂ ਮੁਆਫੀ ਮੰਗਦਾ ਹਾਂ। ਅਕਾਲ ਤਖ਼ਤ ਸਾਹਿਬ ਸਾਰੇ ਸਿੱਖਾਂ ਦਾ ਸਰਵਉੱਚ ਅਸਥਾਨ ਹੈ। ਮੈਂ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਾਂਗਾ।