Bibi Jagir Kaur News: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਮਗਰੋਂ ਹੁਣ ਬੀਬੀ ਜਾਗੀਰ ਕੌਰ ਵੀ ਘਰ ਵਾਪਸੀ ਕਰ ਰਹੀ ਹੈ।
Trending Photos
Bibi Jagir Kaur News: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਮਗਰੋਂ ਹੁਣ ਬੀਬੀ ਜਾਗੀਰ ਕੌਰ ਵੀ ਘਰ ਵਾਪਸੀ ਕਰ ਰਹੀ ਹੈ। ਦਰਅਸਲ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੀਬੀ ਜਾਗੀਰ ਕੌਰ ਦੀ ਵਾਪਸੀ ਦੀਆਂ ਕਿਆਸਆਰੀਆਂ ਵੀ ਤੇਜ਼ ਹੋ ਗਈਆਂ ਸਨ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ ਮਗਰੋਂ ਪਾਰਟੀ ਵਿੱਚੋਂ ਰੁੱਸ ਗਏ ਆਗੂਆਂ ਦੀ ਵਾਪਸੀ ਦੀ ਕਵਾਇਦ ਸ਼ੁਰੂ ਹੋ ਗਈ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਨਰਾਜ਼ ਚੱਲ ਰਹੇ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਕੌਰ ਅੱਜ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ। ਅੱਜ ਦੁਪਹਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਕੋਰ ਕਮੇਟੀ ਬੀਬੀ ਜਗੀਰ ਕੌਰ ਦੇ ਗ੍ਰਹਿ ਨਿਵਾਸ ਬੇਗੋਵਾਲ ਵਿਖੇ ਪਹੁੰਚ ਕੇ ਪਾਰਟੀ ਵਿੱਚ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਜਾ ਰਹੇ ਹਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਸਿੰਘ ਬਾਦਲ ਹਰ ਨਰਾਜ਼ ਆਗੂ ਨੂੰ ਪਾਰਟੀ ਵਿੱਚ ਵਾਪਸ ਲਿਆਉਣ ਦੀ ਪੁਰਜ਼ੋਰ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ ਵਿੱਚ ਰਲੇਵਾਂ ਕਰ ਲਿਆ ਹੈ।
ਇਸ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਵੱਡੀ ਤਾਕਤ ਮਿਲੀ ਹੈ, ਹੁਣ ਬੀਬੀ ਜਗੀਰ ਕੌਰ ਦਾ ਆਉਣ ਨਾਲ ਮਹਿਲਾ ਵਿੰਗ ਨੂੰ ਵੀ ਕਾਫੀ ਮਜ਼ਬੂਤੀ ਮਿਲੇਗੀ। ਜ਼ੀ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਪਿਛਲੇ ਸਮੇਂ ਵਿੱਚ ਜੋ ਕੁੱਝ ਵੀ ਹੋਇਆ ਹੈ ਉਹ ਕੁੱਝ ਸਿਆਸੀ ਮਤਭੇਦਾਂ ਨੂੰ ਲੈਕੇ ਹੋਇਆ ਸੀ।
ਸ਼੍ਰੋਮਣੀ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ, ਇਸ ਨੂੰ ਮਜ਼ਬੂਤ ਕਰਨ ਦੇ ਲਈ ਸਾਨੂੰ ਕੰਮ ਕਰਨਾ ਚਾਹੀਦਾ ਹੈ, ਅਕਾਲੀ ਦਲ ਨੂੰ ਮਜ਼ਬੂਤ ਕਰ ਦੇ ਸਾਨੂੰ ਸਭ ਤੋਂ ਪਹਿਲਾਂ ਅਕਾਲੀ ਦਲ ਦੇ ਮੁੱਖ ਸਿਧਾਤਾਂ 'ਤੇ ਚੱਲਣਾ ਚਾਹੀਦਾ ਹੈ, ਜਦੋਂ ਸੁਖਬੀਰ ਬਾਦਲ ਮਿਲਣ ਲਈ ਆਉਣਗੇ ਤਾਂ ਵੀ ਮੈਂ ਇਹ ਗੱਲ ਉਨ੍ਹਾਂ ਅੱਗੇ ਰੱਖਾਂਗੀ।
ਕਾਬਿਲੇਗੌਰ ਹੈ ਕਿ ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ 'ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿੱਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ।
ਇਹ ਵੀ ਪੜ੍ਹੋ : Shubhkaran Singh Kalash Yatra: ਕਿਸਾਨਾਂ ਦਾ ਐਲਾਨ; ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ