ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਸਖਸ਼ ਦੀ ਪਾਰਟੀ ਨਹੀਂ ਹੈ, ਇਸ ਲਈ ਦੋਂ-ਤਿੰਨ ਬੰਦੇ ਮਿਲਕੇ ਮੈਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢ ਸਕਦੇ।
Trending Photos
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਉਨ੍ਹਾਂ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਸਖਸ਼ ਦੀ ਪਾਰਟੀ ਨਹੀਂ ਹੈ। ਇਸ ਲਈ ਦੋਂ-ਤਿੰਨ ਬੰਦੀ ਮਿਲਕੇ ਮੈਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢ ਸਕਦੇ। ਜਿਨ੍ਹਾਂ ਨੂੰ ਜਨਤਾ ਨੇ ਕੱਢਿਆ, ਉਹ ਮੈਨੂੰ ਕੀ ਕੱਢਣਗੇ।
ਉਨ੍ਹਾਂ ਉਲਟਾ ਪਾਰਟੀ ਦੇ ਮੈਬਰਾਂ ਨੂੰ 4 ਸਵਾਲ ਪੁੱਛੇ, ਬੀਬੀ ਜਗੀਰ ਕੌਰ ਨੇ ਕਿਹਾ ਕਿ ਨਾ ਕਿਸੇ ਵਿਅਕਤੀ ਨੇ ਮੇਰੇ ਖ਼ਿਲਾਫ਼ ਕੋਈ ਸ਼ਿਕਾਇਤ ਕੀਤੀ ਹੈ ਅਤੇ ਨਾ ਹੀ ਮੈਂ ਪਾਰਟੀ ਖ਼ਿਲਾਫ਼ ਕੋਈ ਪ੍ਰਚਾਰ ਕੀਤਾ। ਇਸ ਲਈ ਪਾਰਟੀ ’ਚੋਂ ਕੱਢਿਆ ਜਾਣਾ ਜਾਇਜ਼ ਨਹੀਂ ਹੈ।
ਬੀਬੀ ਨੇ ਕਿਹਾ ਕਿ ਉਹ ਅੱਜ ਵੀ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਅਨੁਸ਼ਾਸਨੀ ਕਮੇਟੀ ਨਹੀਂ ਬਣਾਈ ਗਈ, ਇਸ ਲਈ ਇਹ ਕਾਰਵਾਈ ਜਾਇਜ਼ ਨਹੀਂ ਹੈ।
ਦੱਸ ਦੇਈਏ ਕਿ ਬੀਬੀ ਜਗੀਰ ਕੌਰ ਇਸ ਵਾਰ SGPC ਦੀ ਚੋਣ ਲਈ ਬਜਿੱਦ ਹਨ, ਹਾਲਾਂਕਿ ਪਾਰਟੀ ਵਲੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਡਾ. ਸੁਖਵਿੰਦਰ ਸਿੰਘ ਸੁੱਖੀ ਅਤੇ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਇਸ ਮੁੱਦੇ ’ਤੇ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਅੱਜ ਤੋਂ ਬਾਅਦ ਬੀਬੀ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਸੋਮਵਾਰ ਨੂੰ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਕਮੇਟੀ ਮੈਬਰਾਂ ਸਾਹਮਣੇ ਪੇਸ਼ ਹੋ ਕੇ ਸਪੱਸ਼ਟੀਕਰਣ ਦੇਣ ਲਈ ਕਿਹਾ ਗਿਆ ਸੀ, ਪਰ ਉਹ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।