ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ, ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਲੂਕਾ ਨੇ ਸੁਣਾਇਆ ਫ਼ੈਸਲਾ
Advertisement
Article Detail0/zeephh/zeephh1429531

ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ, ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਲੂਕਾ ਨੇ ਸੁਣਾਇਆ ਫ਼ੈਸਲਾ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਵਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ। 

ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ, ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਲੂਕਾ ਨੇ ਸੁਣਾਇਆ ਫ਼ੈਸਲਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਵਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ। ਇਸ ਸਬੰਧੀ ਬਕਾਇਦਾ ਪਾਰਟੀ ਦੀ ਸੀਨੀਅਰ ਆਗੂਆਂ ਵਲੋਂ ਪ੍ਰੈਸ ਕਾਨਫ਼ਰਸ ਕੀਤੀ ਗਈ

ਬੀਬੀ ਜਗੀਰ ਕੌਰ ਦੇ ਆਪਣੇ ਸਟੈਂਡ ’ਤੇ ਕਾਇਮ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ’ਚ ਸਥਿਤ ਮੁੱਖ ਦਫ਼ਤਰ ਵਿਖੇ ਪ੍ਰੈਸ-ਕਾਨਫ਼ਰੰਸ ਕੀਤੀ ਗਈ। ਇਸ ਪ੍ਰੈਸ-ਕਾਨਫ਼ਰੰਸ ਦੌਰਾਨ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ, ਵਿਰਸਾ ਸਿੰਘ ਵਲਟੋਹਾ ਅਤੇ ਸਿੰਕਦਰ ਸਿੰਘ ਮਲੂਕਾ ਤੋਂ ਇਲਾਵਾ ਸ਼ਰਨਜੀਤ ਸਿੰਘ ਢਿੱਲੋਂ ਮੌਜੂਦ ਰਹੇ।

ਧਾਮੀ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਜਗੀਰ ਕੌਰ ਹੋ ਗਈ ਸੀ ਬਾਗੀ: ਮਲੂਕਾ
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਹੀ ਬੀਬੀ ਜਗੀਰ ਕੌਰ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਸਨ। ਇਸ ਦੇ ਬਾਵਜੂਦ ਪਾਰਟੀ ਦਾ ਅੰਦਰੂਨੀ ਮਸਲਾ ਹੋਣ ਕਾਰਨ ਉਨ੍ਹਾਂ ਨੂੰ ਸੀਨੀਅਰ ਲੀਡਰਸ਼ਿਪ ਦੁਆਰਾ ਮਨਾਉਣ ਦਾ ਯਤਨ ਕੀਤਾ ਗਿਆ ਸੀ। 

ਪਾਰਟੀ ਪ੍ਰਧਾਨ ਨੇ ਵੀ ਬੀਬੀ ਨੂੰ ਚੋਣ ਨਾ ਲੜਨ ਲਈ ਕਿਹਾ: ਮਲੂਕਾ
ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਦੁਆਰਾ ਬੀਬੀ ਜਗੀਰ ਕੌਰ ਦੀ ਰਿਹਾਇਸ਼ ਬੇਗੋਵਾਲ ਜਾ ਕੇ ਵੀ ਚੋਣ ਲੜਨ ਦੇ ਫ਼ੈਸਲੇ ਨੂੰ ਵਾਪਸ ਲੈਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਗਏ।

ਪ੍ਰੈਸ ਕਾਨਫ਼ਰੰਸ ’ਚ ਬੀਬੀ ਜਗੀਰ ਕੌਰ ਨੂੰ ਬਾਹਰ ਕਰਨ ਦਾ ਫ਼ੈਸਲਾ ਸੁਣਾਇਆ
ਉਨ੍ਹਾਂ ਕਿਹਾ ਕਿ ਆਉਣ ਵਾਲੇ ਕੱਲ੍ਹ ’ਚ ਕੋਈ ਵੀ ਆਗੂ ਇਹ ਨਾ ਕਹਿ ਸਕੇ ਕਿ ਬੀਬੀ ਜਗੀਰ ਕੌਰ ਨਾਲ ਪਾਰਟੀ ਵਲੋਂ ਧੱਕਾ ਕੀਤਾ ਗਿਆ, ਇਸ ਲਈ ਉਨ੍ਹਾਂ ਨੂੰ ਚੋਣ ਲੜਨ ਦਾ ਫ਼ੈਸਲਾ ਵਾਪਸ ਲੈਣ ਸਬੰਧੀ ਬਾਰ ਬਾਰ ਮੌਕੇ ਦਿੱਤੇ ਗਏ। ਉਹਨਾ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਹੋਣ ਲਈ ਆਖ਼ਰੀ ਮੌਕਾ ਦਿੱਤਾ ਗਿਆ ਸੀ, ਪਰ ਉਹ ਹਾਜ਼ਰ ਨਹੀਂ ਹੋਏ ਇਸ ਤੋਂ ਬਾਅਦ ਪਾਰਟੀ ਨੇ ਆਖ਼ਰੀ ਫ਼ੈਸਲਾ ਲੈਂਦਿਆ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। 

ਮਲੂਕਾ ਨੇ ਕਿਹਾ ਕਿ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਨ, ਸੋ ਹੁਣ ਕੁਝ ਵੀ ਸਮਾਂ ਬਾਕੀ ਨਹੀਂ ਰਹਿ ਗਿਆ ਹੈ। ਜਿਸਦੇ ਚੱਲਦਿਆਂ ਸੀਨੀਅਰ ਆਗੂਆਂ ਨੇ ਉਨ੍ਹਾਂ ਦੀ ਮੁੱਢਲੀ ਮੈਬਰਸ਼ਿਪ ਰੱਦ ਕਰਨ ਦਾ ਫ਼ੈਸਲਾ ਸੁਣਾਇਆ ਹੈ।

ਵੇਖੋ, ਬੀਬੀ ਜਗੀਰ ਕੌਰ ਨੂੰ ਬਰਖ਼ਾਸਤ ਕਰਨ ਦੇ ਫ਼ੈਸਲਾ ਸੁਣਾਏ ਜਾਣ ਮੌਕੇ ਕੀ ਬੋਲੇ ਸੀਨੀਅਰ ਆਗੂ

 

 

Trending news