ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ, ਕੀ ਬੀਬੀ ਵਾਪਸ ਲਵੇਗੀ ਆਪਣਾ ਫ਼ੈਸਲਾ?
Advertisement
Article Detail0/zeephh/zeephh1429236

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ, ਕੀ ਬੀਬੀ ਵਾਪਸ ਲਵੇਗੀ ਆਪਣਾ ਫ਼ੈਸਲਾ?

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੱਲ ਇੱਕ ਕਦਮ ਹੋਰ ਵਧਾਉਂਦਿਆਂ ਚੋਣ ਮੈਨੀਫ਼ੈਸਟੋ ਜਾਰੀ ਕਰ ਦਿੱਤਾ ਹੈ, ਉਨ੍ਹਾਂ ਦੇ ਇਸ ਕਦਮ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਉਹ ਹੁਣ ਪਿੱਛੇ ਹੱਟਣ ਵਾਲੇ ਨਹੀਂ ਹਨ। 

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ, ਕੀ ਬੀਬੀ ਵਾਪਸ ਲਵੇਗੀ ਆਪਣਾ ਫ਼ੈਸਲਾ?

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਤੇ ਦਿਨ ਐਤਵਾਰ ਤੋਂ ਬਾਅਦ ਇੱਕ ਹੋਰ ਮੌਕਾ ਦਿੱਤਾ ਹੈ। ਪਰ ਦੂਜੇ ਪਾਸੇ ਬੀਬੀ ਜਗੀਰ ਕੌਰ ਦੇ ਤਲਖ਼ ਤੇਵਰ ਬਰਕਰਾਰ ਹਨ। 

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਫ਼ੈਸਲੇ ’ਤੇ ਨਰਾਜ਼ਗੀ ਪ੍ਰਗਟਾਉਂਦਿਆ ਕਿਹਾ ਕਿ ਇਹ ਮੌਕਾ ਉਸ ਸਮੇਂ ਦੇਣਾ ਚਾਹੀਦਾ ਸੀ, ਜਦੋਂ ਉਨ੍ਹਾਂ ਨੂੰ ਪਾਰਟੀ ’ਚੋਂ ਮੁਅੱਤਲ ਕੀਤਾ ਗਿਆ ਸੀ। ਬੀਬੀ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵੱਲ ਇੱਕ ਕਦਮ ਹੋਰ ਵਧਾਉਂਦਿਆਂ ਚੋਣ ਮੈਨੀਫ਼ੈਸਟੋ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਕਦਮ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਉਹ ਹੁਣ ਪਿੱਛੇ ਹੱਟਣ ਵਾਲੇ ਨਹੀਂ ਹਨ। 

 

ਬੀਤੇ ਦਿਨ ਜਲੰਧਰ ਵਿਖੇ ਪ੍ਰੈਸ ਕਾਨਫ਼ਰੰਸ ’ਚ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦਾ ਪੰਥਕ ਰੁਤਬਾ ਬਹਾਲ ਕਰਨਾ ਚਾਹੁੰਦੇ ਹਨ। ਜੇਕਰ ਮੌਜੂਦਾ ਜਥੇਬੰਦਕ ਢਾਂਚੇ ’ਚ ਸੁਧਾਰ ਨਾ ਕੀਤਾ ਗਿਆ ਤਾਂ ਸਭ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਸਗੋਂ ਅਕਾਲੀ ਦਲ ’ਚ ਰਹਿੰਦਿਆ ਵੀ ਕਈ ਵਾਰ ਕਾਰਜਪ੍ਰਣਾਲੀ ’ਚ ਸੁਧਾਰਾਂ ਨੂੰ ਲੈਕੇ ਆਵਾਜ਼ ਬੁਲੰਦ ਕਰ ਚੁੱਕੇ ਹਨ। 

ਪਹਿਲਾਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅਤੇ ਹੁਣ ਧਾਰਮਿਕ ਜਥੇਬੰਦੀ ਐੱਸਜੀਪੀਸੀ ’ਚ ਬੀਬੀ ਜਗੀਰ ਕੌਰ ਵਲੋਂ ਬਗਾਵਤ ਕੀਤੇ ਜਾਣ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਮਮਏ ਨਿੱਤ ਨਵੀਆਂ ਚੁਣੌਤੀਆਂ ਖੜ੍ਹੀਆਂ ਹੋ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਹੁਦੇਦਾਰਾਂ ਦੀ ਚੋਣ ਤੋਂ ਪਹਿਲਾਂ ਬੀਬੀ ਜਗੀਰ ਕੌਰ ਦੀ ਹਮਾਇਤ ’ਚ ਬਾਦਲਾਂ ਦੇ ਵਿਰੋਧੀ ਧੜੇ ਅਤੇ ਆਗੂ ਇਕਜੁੱਟ ਹੋਣ ਲੱਗੇ ਹਨ। 

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਵਾਰ ਵਾਰ ਦਿੱਤੇ ਜਾ ਰਹੇ ਮੌਕਿਆਂ ਤੋਂ ਪ੍ਰਤੀਤ ਹੁੰਦਾ ਹੈ ਕਿ ਕਿਸੇ ਵੀ ਹਾਲਤ ’ਚ ਐੱਸਜੀਪੀਸੀ ’ਚ ਪੈਦਾ ਹੋਈ ਬਗਾਵਤ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ।      

 

Trending news