Faridkot News (ਨਰੇਸ਼ ਸੇਠੀ): ਫ਼ਰੀਦਕੋਟ ਦੀ ਅਨਾਜ ਮੰਡੀ ਦੇ ਵਿੱਚ ਬੀਤੀ ਦਿਨੀ ਕੁਝ ਨੌਜਵਾਨਾਂ ਵੱਲੋ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਵਿੱਚ ਕੁਝ ਪ੍ਰਵਾਸੀ ਜ਼ਖਮੀ ਹੋਏ ਸਨ ਅਤੇ ਇੱਕ ਗੰਭੀਰ ਜ਼ਖਮੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀਆਂ ਵੱਲੋਂ ਫ਼ਰੀਦਕੋਟ ਦਾ ਸਾਦਕ ਚੌਂਕ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਫਰੀਦਕੋਟ ਪੁਲਿਸ ਵੱਲੋਂ 11 ਲੋਕਾਂ ਦੇ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਵਿੱਚੋਂ ਹੁਣ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਕੀਆਂ ਦੀ ਭਾਲ ਜਾਰੀ ਹੈ।


COMMERCIAL BREAK
SCROLL TO CONTINUE READING

ਇਸ ਸਬੰਧ ਦੇ ਵਿੱਚ ਗੱਲਬਾਤ ਕਰਦਿਆਂ ਹੋਇਆਂ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਨੇ ਦੱਸਿਆ ਕਿ ਬੀਤੇ ਕੁੱਝ ਦਿਨ ਪਹਿਲਾਂ ਕੁਝ ਲੋਕਾਂ ਵੱਲੋਂ ਮੰਡੀ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਨਾਂ ਵੱਲੋਂ 11 ਲੋਕਾਂ ਮੁਕਦਮਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਉਹਨਾਂ ਵੱਲੋਂ ਚਾਰਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਤੇ ਬਾਕੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਇਨ੍ਹਾਂ ਵਿਚੋਂ ਇੱਕ ਉਸ ਦਿਨ ਚੋਰੀ ਕਰਨ ਆਇਆ ਸੀ ਅਤੇ ਪ੍ਰਵਾਸੀਆਂ ਵਲੋਂ ਉਸ ਨੂੰ ਫੜ ਲਿਆ ਗਿਆ ਸੀ। ਜਿਸ ਤੋਂ ਬਾਅਦ ਇਹਨਾਂ ਵੱਲੋਂ ਮਿਲਕੇ ਪ੍ਰਵਾਸੀਆਂ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ ਸੀ।


ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ


ਉਨ੍ਹਾਂ ਨੇ ਕਿਹਾ ਕਿ ਇਹ ਨਸ਼ੇੜੀ ਅਤੇ ਚੋਰ ਕਿਸਮ ਦੇ ਵਿਅਕਤੀ ਹਨ। ਫਿਲਹਾਲ ਇਨ੍ਹਾਂ ਦੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਇਨ੍ਹਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Ludhiana Fire: ਸ਼ਿਮਲਾਪੁਰੀ 'ਚ ਦੀਵਾਲੀ ਵਾਲੀ ਰਾਤ ਘਰ ਵਿੱਚ ਲੱਗੀ ਭਿਆਨਕ ਅੱਗ; ਸਾਮਾਨ ਸੜ ਕੇ ਸੁਆਹ