ਪੰਜਾਬ ਵਿਚ ਵੱਡਾ ਐਕਸ਼ਨ- ਰਿਸ਼ਵਤ ਦੇ ਇਲਜ਼ਾਮਾ `ਚ ਗ੍ਰਿਫ਼ਤਾਰ ਹੋਏ ਸੀਨੀਅਰ ਆਈ. ਏ. ਐਸ ਅਧਿਕਾਰੀ ਸੰਜੇ ਪੋਪਲੀ
ਠੇਕੇਦਾਰ ਨੇ ਦੋਸ਼ ਲਾਇਆ ਕਿ ਅਧਿਕਾਰੀ ਬਿੱਲਾਂ ਨੂੰ ਕਲੀਅਰ ਕਰਨ ਲਈ ਇਕ ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਨਵਾਂ ਸ਼ਹਿਰ ਵਿਚ ਸੱਤ ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ।
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨਾਲ ਸਬੰਧਤ ਇਕ ਹੋਰ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਆਈ. ਏ. ਐਸ. ਅਧਿਕਾਰੀ ਸੰਜੇ ਪੋਪਲੀ ਨੂੰ ਚੰਡੀਗੜ ਤੋਂ ਅਤੇ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਕਰਨਾਲ ਦੇ ਰਹਿਣ ਵਾਲੇ ਇਕ ਠੇਕੇਦਾਰ ਨੇ ਐਂਟੀ ਕਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਖਿਲਾਫ ਸ਼ਿਕਾਇਤ ਦਿੱਤੀ ਸੀ।
7 ਕਰੋੜ ਦਾ ਸੀ ਪ੍ਰਾਜੈਕਟ
ਠੇਕੇਦਾਰ ਨੇ ਦੋਸ਼ ਲਾਇਆ ਕਿ ਅਧਿਕਾਰੀ ਬਿੱਲਾਂ ਨੂੰ ਕਲੀਅਰ ਕਰਨ ਲਈ ਇਕ ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਨਵਾਂ ਸ਼ਹਿਰ ਵਿਚ ਸੱਤ ਕਰੋੜ ਰੁਪਏ ਦਾ ਸੀਵਰੇਜ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਠੇਕੇਦਾਰ ਨੇ 12 ਜਨਵਰੀ ਨੂੰ ਆਈ. ਏ. ਐਸ. ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੁਪਰਡੈਂਟ ਪੱਧਰ ਦੇ ਅਧਿਕਾਰੀ ਸੰਜੀਵ ਵਤਸ ਰਾਹੀਂ 3.50 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.50 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ।
3.50 ਲੱਖ ਦਾ ਬਕਾਇਆ ਮੰਗਿਆ ਤਾਂ ਰਿਕਾਰਡਿੰਗ ਕਰਵਾ ਦਿੱਤੀ
ਵਿਜੀਲੈਂਸ ਅਨੁਸਾਰ ਇਸ ਤੋਂ ਬਾਅਦ ਪੋਪਲੀ ਨੇ 3.50 ਲੱਖ ਰੁਪਏ ਦੇ ਬਕਾਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਠੇਕੇਦਾਰ ਨੇ ਇਸ ਦੀ ਕਾਲ ਰਿਕਾਰਡ ਕਰ ਲਈ। ਬਾਅਦ ਵਿੱਚ ਇਸ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਭੇਜਿਆ ਗਿਆ। ਮਾਮਲਾ ਠੀਕ ਹੋਣ 'ਤੇ ਵਿਜੀਲੈਂਸ ਨੇ ਪੋਪਲੀ ਨੂੰ ਚੰਡੀਗੜ ਦੇ ਸੈਕਟਰ 20 ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ। ਉਸ ਦੇ ਸਾਥੀ ਮੁਲਜ਼ਮ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
WATCH LIVE TV