Election Commission News:  ਭਾਰਤੀ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਦੇ ਰੌਅ ਵਿੱਚ ਵਿਖਾਈ ਦੇ ਰਿਹਾ ਹੈ। ਚੋਣ ਕਮਿਸ਼ਨ ਨੇ ਪੰਜਾਬ ਸਣੇ 4 ਸੂਬਿਆਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਅਤੇ ਪੁਲਿਸ ਸੁਪਰਡੈਂਟ (ਐਸਪੀ) ਦੇ ਅਹੁਦਿਆਂ ਉਤੇ ਤਾਇਨਾਤ ਅਫਸਰਾਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਇਨ੍ਹਾਂ ਅਫ਼ਸਰਾਂ ਵਿਚ ਕਾਂਗਰਸੀ MP ਦਾ ਭਰਾ IPS ਹਰਮਨਬੀਰ ਸਿੰਘ ਵੀ ਸ਼ਾਮਲ ਹੈ। ਬਠਿੰਡਾ ਦੇ SSP ਹਰਮਨਬੀਰ ਸਿੰਘ ਖਡੂਰ ਸਾਹਿਬ ਤੋਂ ਕਾਂਗਰਸੀ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਨ। ਇਸ ਲਈ ਉਨ੍ਹਾਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।


ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਣਕਾਰੀ ਮੁਤਾਬਕ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸ.ਐੱਸ.ਪੀ. ਬਠਿੰਡਾ ਅਤੇ ਆਸਾਮ ਵਿਚ ਐੱਸ.ਪੀ. ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ।


ਪ੍ਰਸ਼ਾਸਨ ਦੇ ਪੱਖਪਾਤੀ ਹੋਣ ਜਾਂ ਸਮਝੌਤਾ ਕੀਤੇ ਜਾਣ ਦੇ ਕਿਸੇ ਵੀ ਖਦਸ਼ੇ ਨੂੰ ਦੂਰ ਕਰਨ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਤੋਂ ਇਲਾਵਾ ਗੁਜਰਾਤ, ਓਡੀਸ਼ਾ ਤੇ ਪੱਛਮੀ ਬੰਗਾਲ ਵਿਚ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ।


ਇਹ ਵੀ ਪੜ੍ਹੋ : Moga News: ਮਾਮੇ ਦੀ ਮੌਤ ਮਗਰੋਂ ਭਾਣਜੇ ਨੇ ਮਾਮੀ ਨਾਲ ਕਰਵਾਈ ਕੋਰਟ ਮੈਰਿਜ; ਵੱਡੇ ਭਾਣਜੇ ਨੇ ਮਾਮੀ ਦੀ ਕੀਤੀ ਬੁਰੀ ਤਰ੍ਹਾਂ ਨਾਲ ਕੁੱਟਮਾਰ


ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤਨਾਤ ਕੀਤਾ ਗਿਆ ਹੈ।

 ਇਹ ਵੀ ਪੜ੍ਹੋ : Arvind Kejriwal News: ਅਰਵਿੰਦ ਕੇਜਰੀਵਾਲ ਨੇ ਹਾਈ ਕੋਰਟ 'ਚ ਨਵੀਂ ਪਟੀਸ਼ਨ ਕੀਤੀ ਦਾਇਰ; ਦੰਡਕਾਰੀ ਕਾਰਵਾਈ ਨਾ ਕਰਨ ਦੀ ਮੰਗ