Samyukt Kisan Morcha: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਨੇ ਮੰਗਾਂ ਨੂੰ ਲੈ ਕੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 30 ਸਤੰਬਰ ਨੂੰ 10 ਵਜੇ ਤੋਂ ਲੈ ਕੇ 4 ਵਜੇ ਤੱਕ ਪੰਜਾਬ ਦੀਆਂ ਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਹੜ੍ਹ ਕਰਕੇ ਹੋਏ ਨੁਕਸਾਨ ਦਾ ਵਾਜਿਬ ਮੁਆਵਜ਼ਾ, ਪੂਰਨ ਤਰੀਕੇ ਨਾਲ ਕਰਜ਼ਾ ਮੁਆਫ਼ੀ, ਨਸ਼ੇ ਦਾ ਖ਼ਾਤਮੇ ਦੀ ਮੰਗ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਹਰੀਕੇ ਹੈੱਡ, ਅੰਮ੍ਰਿਤਸਰ-ਦਿੱਲੀ, ਫਿਰੋਜ਼ਪੁਰ-ਲੁਧਿਆਣਾ, ਬਠਿੰਡਾ, ਰੋਪੜ-ਚੰਡੀਗੜ੍ਹ, ਖੂਹੀਆਂ ਸਰਵਰ-ਗੰਗਾਨਗਰ ਮੁੱਖ ਸੜਕਾਂ ਉਤੇ ਧਰਨਾ ਲਗਾ ਕੇ ਜਾਮ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨੇਗੀ ਤਾਂ ਰਾਹ ਖੋਲ੍ਹੇ ਜਾਣਗੇ।


ਦੂਜੇ ਪਾਸੇ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਦਾ ਦੂਜਾ ਦਿਨ ਵਿੱਚ ਦਾਖਲ ਹੋਇਆ। ਇਸ ਅੰਦੋਲਨ ਦਾ ਭਲਕੇ ਆਖਰੀ ਦਿਨ ਹੈ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ । ਪੰਜਾਬ ਭਰ ਵਿੱਚ ਕਿਸਾਨ ਰੇਲਵੇ ਲਾਈਨਾਂ ’ਤੇ ਬੈਠ ਗਏ ਹਨ। ਰੇਲਵੇ ਟ੍ਰੈਕ ਜਾਮ ਹੋਣ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ ਤੱਕ ਰੇਲ ਪਟੜੀਆਂ ’ਤੇ ਰੇਲ ਗੱਡੀਆਂ ਜਾਮ ਹੋ ਗਈਆਂ ਹਨ।


ਇਹ ਵੀ ਪੜ੍ਹੋ : Manpreet Badal News: ਮਨਪ੍ਰੀਤ ਬਾਦਲ ਦੇ ਕਰੀਬੀਆਂ 'ਤੇ ਵਿਜੀਲੈਂਸ ਦਾ ਛਾਪਾ, ਤਿੰਨ ਕਾਬੂ- ਸੂਤਰ


ਸਰਵਣ ਸਿੰਘ ਪੰਧੇਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਕਿ  ਪੰਜਾਬ ਵਿੱਚ 3 ਦਿਨਾਂ ਤੋਂ ਰੇਲ ਰੋਕੋ ਅੰਦੋਲਨ ਕੱਲ੍ਹ ਨੂੰ ਖਤਮ ਹੋ ਜਾਵੇਗਾ ਪਰ ਕੱਲ੍ਹ ਹਰਿਆਣਾ ਵਿੱਚ ਵੀ ਇੱਕ ਦਿਨ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਕੇਂਦਰ ਸਰਕਾਰ, ਪੰਜਾਬ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਕਰ ਰਹੇ ਹਾਂ ਪਰ ਪੰਜਾਬ ਸਰਕਾਰ ਦਾ ਕੋਈ ਹੁੰਗਾਰਾ ਨਹੀਂ ਆਇਆ  ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੱਲ੍ਹ ਨੂੰ ਹਰਿਆਣਾ ਦੀ ਖੱਟਰ ਸਰਕਾਰ ਨੇ ਉਨ੍ਹਾਂ ਰੋਕਿਆ ਤਾਂ ਇਸ ਅੰਦੋਲਨ ਨੂੰ ਹੋਰ ਅੱਗੇ ਲਿਜਾਇਆ ਜਾ ਸਕਦਾ ਹੈ। ਭਾਰਤ ਨੂੰ ਆਉਣ ਵਾਲੇ ਸਾਲਾਂ ਵਿੱਚ ਜੀ-20 ਤਹਿਤ ਕੀਤੇ ਗਏ ਸਮਝੌਤਿਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਹੋਵੇਗਾ।


ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ