Amritsar News: ਅੰਮ੍ਰਿਤਸਰ 'ਚ ਸੱਤ ਦਿਨ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ
Advertisement
Article Detail0/zeephh/zeephh2115435

Amritsar News: ਅੰਮ੍ਰਿਤਸਰ 'ਚ ਸੱਤ ਦਿਨ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

Amritsar News: ਸੂਬਾ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ।

Amritsar News: ਅੰਮ੍ਰਿਤਸਰ 'ਚ ਸੱਤ ਦਿਨ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

Amritsar News (ਭਰਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ, ਜੋ ਕਿ 23 ਫਰਵਰੀ ਤੋਂ 29 ਫਰਵਰੀ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨ੍ਹਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ। ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।

ਉਨ੍ਹਾਂ ਨੇ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕੀਤਾ ਜਾਵੇਗਾ,  ਜਿਸ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸ੍ਰੀ ਸੁਖਵਿੰਦਰ ਸਿੰਘ ਦਰਸ਼ਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ 24 ਫਰਵਰੀ ਨੂੰ ਇਹ ਗਾਇਕ ਰਣਜੀਤ ਐਵਨਿਊ ਦੁਸਹਿਰਾ ਗਰਾਉਂਡ ਵਿਖੇ ਲੋਕਾਂ ਦਾ ਮਨੋਰੰਜਨ ਕਰਨ ਲਈ ਮੇਲੇ ਵਿੱਚ ਹਿੱਸਾ ਲੈਣਗੇ।

ਇਸ ਵਿੱਚ 24 ਫਰਵਰੀ ਨੂੰ ਨੂਰਾਂ ਸਿਸਟਰ, 25 ਫਰਵਰੀ ਨੂੰ ਲਖਵਿੰਦਰ ਵਡਾਲੀ, 26 ਫਰਵਰੀ ਨੂੰ ਵਾਰਸ ਭਰਾ , 27 ਫਰਵਰੀ ਨੂੰ ਰਾਜਵੀਰ ਜਵੰਦਾ,  28 ਫਰਵਰੀ ਨੂੰ ਕੰਵਰ ਗਰੇਵਾਲ ਅਤੇ 29 ਫਰਵਰੀ ਨੂੰ ਦਿਲਪ੍ਰੀਤ ਢਿੱਲੋਂ ਲੋਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਦੁਸਹਿਰਾ ਗਰਾਊਂਡ ਵਿਖੇ ਖਾਣ-ਪੀਣ ਦੇ ਸ਼ੌਕੀਨਾਂ ਲਈ ਦੇਸ਼ ਭਰ ਵਿੱਚੋਂ ਵੱਡੇ ਬਰਾਂਡ ਰੂਪੀ ਰੈਸਟੋਰੈਂਟ ਆਪਣੇ ਖਾਣੇ ਪਰੋਸਣਗੇ, ਜਿਨ੍ਹਾਂ ਵਿੱਚ 100 ਦੇ ਕਰੀਬ ਸਟਾਲ ਹੋਣਗੇ।

ਇਹ ਵੀ ਪੜ੍ਹੋ : Farmer Protest: 'ਸਰਕਾਰ ਚਾਹੇ ਤਾਂ ਰਾਤੋ- ਰਾਤ ਨਿਕਲ ਸਕਦਾ ਹੈ ਮਸਲਿਆਂ ਦਾ ਹੱਲ' ਸਰਵਣ ਸਿੰਘ ਪੰਧੇਰ ਨੇ ਕਹੀ ਵੱਡੀ ਗੱਲ

ਇਸ ਤੋਂ ਇਲਾਵਾ ਖ਼ਰੀਦੋ-ਫਰੋਖ਼ਤ ਲਈ ਆਪਣੀ ਹੱਥ ਕਲਾ ਕਰਕੇ ਜਾਣੇ ਜਾਂਦੇ ਮਾਹਰ ਦੇਸ਼ ਭਰ ਵਿੱਚੋਂ ਪਹੁੰਚ ਕੇ ਆਪਣੇ ਸਟਾਲ ਲਾਉਣਗੇ। ਅੱਜ ਇਸ ਮੇਲੇ ਦੀ ਤਿਆਰੀ ਲਈ ਐਸਡੀਐਮ ਮਨਕੰਵਲ ਸਿੰਘ ਚਾਹਲ ਤੇ ਉਨ੍ਹਾਂ ਦੀ ਟੀਮ ਨੇ ਦੁਸਹਿਰਾ ਗਰਾਉਂਡ ਦਾ ਜਾਇਜ਼ਾ ਲਿਆ ਅਤੇ ਮੇਲੇ ਦੀਆਂ ਤਿਆਰੀਆਂ ਬਾਰੇ ਰੂਪ ਰੇਖਾ ਤਿਆਰ ਕੀਤੀ। ਉਨ੍ਹਾਂ ਨੇ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : Panjab University News: ਸੁਰਜੀਤ ਪਾਤਰ ਤੇ ਇਰਸ਼ਾਦ ਕਾਮਿਲ ਨੇ ਕੀਲੇ ਵਿਦਿਆਰਥੀ; ਕਿਹਾ-ਕਵਿਤਾ ਕਵੀ ਦੀ ਕਸ਼ੀਦੀ ਕੀਤੀ ਸਵੈ ਜੀਵਨੀ

Trending news