ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਚੜਿਆ ਭਾਜਪਾ ਦਾ ਰੰਗ
ਅਕਾਲੀ ਦਲ ਦੇ ਬਠਿੰਡਾ ਤੋਂ ਆਗੂ ਸਰੂਪ ਚੰਦ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਗੱਲ ਦਾ ਖੁਲਾਸਾ ਉਹਨਾਂ ਨੇ ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਗੁਰਪ੍ਰੀਤ ਸਿੰਘ/ ਚੰਡੀਗੜ: ਅਕਾਲੀ ਦਲ ਦੇ ਬਠਿੰਡਾ ਤੋਂ ਆਗੂ ਸਰੂਪ ਚੰਦ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਗੱਲ ਦਾ ਖੁਲਾਸਾ ਉਹਨਾਂ ਨੇ ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਸਿੰਗਲਾ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਭਾਜਪਾ ਰਾਹੀਂ ਪੰਜਾਬ 'ਤੇ ਆਪਣੇ ਹਲਕੇ ਦੇ ਲੋਕਾਂ ਲਈ ਬਿਹਤਰ ਕੰਮ ਕਰਨਗੇ। ਅੱਜ ਅਮਿਤ ਸ਼ਾਹ ਦਾ ਚੰਡੀਗੜ ਦੌਰਾ ਹੈ ਇਸ ਦੌਰਾਨ ਕਾਂਗਰਸ ਤੇ ਅਕਲੀ ਦਲ ਤੋਂ ਕਈ ਵੱਡੇ ਚਿਹਰੇ ਭਾਜਪਾ ਦਾ ਪੱਲਾ ਫੜ ਸਕਦੇ ਹਨ।