Khanna News: ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਅਕਾਲੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹੋਏ ਪਾਰਟੀ ਨੂੰ ਅਲਵਿਦਾ ਬੋਲ ਦਿੱਤਾ ਹੈ। ਜੀਤ ਖੰਨਾ ਦੇ ਰਹਿਣ ਵਾਲੇ ਹਨ ਅਤੇ ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਸਨ। ਆਪਣਾ ਸਿਆਸੀ ਸਫਰ ਅਕਾਲੀ ਦਲ ਤੋਂ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਵਿੱਚ ਕਈ ਅਹਿਮ ਅਹੁਦਿਆਂ ਉਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।


COMMERCIAL BREAK
SCROLL TO CONTINUE READING

ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਰਜਿੰਦਰ ਸਿੰਘ ਜੀਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਕਿਉਂਕਿ ਜੀਤ ਦੀ ਕਈ ਵਾਰ ਖੰਨਾ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨਾਲ ਮੁਲਾਕਾਤ ਹੋ ਚੁੱਕੀ ਹੈ। ਉਹ ਸੌਂਧ ਦੇ ਮਾਧਿਅਮ ਪਾਰਟੀ ਜੁਆਇਨ ਕਰ ਸਕਦੇ ਹਨ। ਅੱਜ ਉਨ੍ਹਾਂ ਦੀ ਮੁਲਾਕਾਤ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨਾਲ ਹੋਣ ਦੀ ਚਰਚਾ ਹੈ ਅਤੇ ਉਥੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।