Talbir Gill Join Aap: ਅੰਮ੍ਰਿਤਸਰ 'ਚ ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਬਿਕਰਮ ਸਿੰਘ ਮਜੀਠੀਆ ਦੇ ਖਾਸ ਮੰਨੇ ਜਾਂਦੇ ਤਲਬੀਰ ਸਿੰਘ ਗਿੱਲ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਹੈ। CM ਭਗਵੰਤ ਮਾਨ ਦੀ ਅਗਵਾਈ ‘ਚ  ਤਲਬੀਰ ਗਿੱਲ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਤਲਬੀਰ ਗਿੱਲ ਸ੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਅਤੇ 2022 'ਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਸ਼ਾਮਿਲ ਹੋਣ ਮੌਕੇ ਭਰਵਾਂ ਸੁਆਗਤ ਕੀਤੀ ਹੈ।