Bargari sacrilege case: ਬਰਗਾੜੀ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ  ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਦੁਕਾਨ ਖੋਲ੍ਹ ਰਿਹਾ ਸੀ। ਉਸੇ ਸਮੇਂ ਦੋ ਮੋਟਰਸਾਈਕਲਾਂ 'ਤੇ ਸਵਾਰ ਪੰਜ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ।


COMMERCIAL BREAK
SCROLL TO CONTINUE READING


ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਚੌਕਸ ਕਰ ਦਿੱਤਾ ਹੈ। ਫਿਲਹਾਲ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਅਤੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਨਾਲ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।


ਭਗਵੰਤ ਮਾਨ
ਇਸ ਵਾਰਦਾਤ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਕੀਤਾ ਹੈ।  ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ .।



 


ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆ ਬੇਅਦਬੀ ਮਾਮਲੇ 'ਚ ਇਨਸਾਫ ਨਾ ਮਿਲਣ ਕਾਰਨ ਹੋਈ ਹੈ ਜਾਂ ਕੋਈ ਨਿੱਜੀ ਦੁਸ਼ਮਣੀ ਸੀ। ਪੁਲਿਸ ਸੀਸੀਟੀਵੀ ਕੈਮਰਿਆਂ ਰਾਹੀਂ ਕਾਤਲਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਸਾਰਾ ਮਾਮਲਾ ਸਪੱਸ਼ਟ ਹੋਵੇਗਾ। ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ ਵਿਚ ਕੁਝ ਸ਼ਰਾਅਤੀ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।