ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ।
Trending Photos
ਚੰਡੀਗੜ- ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।
ਕੀ ਹੈ ਪੂਰਾ ਮਾਮਲਾ ?
ਬਿਕਰਮ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਸਾਲ 20 ਦਸੰਬਰ ਨੂੰ NDPS Act ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਤੱਕ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਂਦੇ ਹੋਏ ਰਾਹਤ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ 'ਤੇ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਅਤੇ ਉਦੋਂ ਤੋਂ ਉਹ ਨਿਆਂਇਕ ਹਿਰਾਸਤ 'ਚ ਸਨ।
WATCH LIVE TV