Big Breaking: ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ `ਚ ਡਿਟੇਨ : ਸੂਤਰ
Goldy Brar Detained: ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ `ਚ ਹਿਰਾਸਤ `ਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਤੋਂ ਮਿਲੀ ਹੈ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
Gangster Goldy Brar Detained : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ (Gangster Goldy Brar) ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਅਧਿਕਾਰਿਕ ਤੌਰ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ।ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।
ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ (Sidhu Moose Wala Murder Case) ਕਰ ਦਿੱਤਾ ਗਿਆ ਸੀ। ਉਸ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਨੂੰ ਅੰਜਾਮ ਦਿੱਤਾ ਸੀ। ਹਾਲ ਹੀ 'ਚ ਇੰਟਰਪੋਲ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ।
ਗੋਲਡੀ ਬਰਾੜ ਨੇ ਕੈਨੇਡਾ 'ਚ ਬੈਠ ਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦੇ ਕਰੀਬੀ ਹਨ। ਦੋਵੇਂ ਕਾਲਜ ਤੋਂ ਹੀ ਇਕੱਠੇ ਰਹੇ ਹਨ। ਗੋਲਡੀ ਬਰਾੜ 'ਤੇ ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ਅਤੇ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹਨ।
ਇਹ ਵੀ ਪੜ੍ਹੋ: ਪਿਆਕੜਾਂ ਲਈ ਵੱਡਾ ਝਟਕਾ; ਦਿੱਲੀ 'ਚ ਤਿੰਨ ਦਿਨ ਨਹੀਂ ਮਿਲੇਗੀ ਸ਼ਰਾਬ, ਜਾਣੋ ਕਿਉਂ
ਇਸ ਤੋਂ ਪਹਿਲਾਂ ਬੀਤੇ ਦਿਨੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ (Sidhu Moose Wala Murder Case) ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਨਾਰਾਜ਼ਗੀ ਪ੍ਰਗਟਾਈ ਸੀ। ਉਸ ਨੇ ਕਿਹਾ ਸੀ ਕਿ ਜੋ ਕੋਈ ਗੋਲਡੀ ਦਾ ਪਤਾ ਦੱਸੇਗਾ, ਉਹ ਉਸ ਦੀ ਜ਼ਮੀਨ ਵੇਚ ਕੇ ਉਸ ਨੂੰ ਦੋ ਕਰੋੜ ਰੁਪਏ ਦੇ ਦੇਵੇਗਾ। ਇਸ ਤੋਂ ਇਕ ਦਿਨ ਬਾਅਦ ਹੀ ਗੋਲਡੀ ਦੀ ਗ੍ਰਿਫਤਾਰੀ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਸੁਰੱਖਿਆ ਏਜੰਸੀਆਂ ਇਸ ਦੀ ਪੁਸ਼ਟੀ ਲਈ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰ ਰਹੀਆਂ ਹਨ