ਚੰਡੀਗੜ੍ਹ: ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਅਹਿਮ ਮੀਟਿੰਗ (Punjab Cabinet meeting) ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਪੰਜਾਬ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਯੋਜਨਾਵਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ 'ਤੇ ਮੋਹਰ ਲਗਾਈ ਜਾ ਸਕਦੀ ਹੈ, ਬਾਰੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹੁਣ ਪੰਜਾਬ ਮੰਤਰੀ ਮੰਡਲ (Punjab Cabinet meeting)  ਵਿੱਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਹੁਣ ਮਾਨ ਸਰਕਾਰ ਵਿਚ ਦੋ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। 


COMMERCIAL BREAK
SCROLL TO CONTINUE READING

ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਮਾਨ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਅਤੇ ਕੁਝ ਮੰਤਰੀਆਂ ਦੇ ਫੇਰਬਦਲ ਦੀਆਂ ਚਰਚਾਵਾਂ ਜੋਰਾਂ 'ਤੇ ਹੈ।  ਅੱਜ ਦੀ ਇਸ ਅਹਿਮ ਮੀਟਿੰਗ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ। ਜਿਨ੍ਹਾਂ ਵਿਭਾਗਾਂ ਵਿੱਚ ਉਮੀਦ ਮੁਤਾਬਕ ਕੰਮ ਨਹੀਂ ਹੋ ਸਕਿਆ ਜਾਂ ਜਿਨ੍ਹਾਂ ਦੀ ਕਾਰਵਾਈ ਤਸੱਲੀਬਖਸ਼ ਨਹੀਂ ਸੀ, ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਥਾਂ ਮੰਤਰੀ ਮੰਡਲ ਵਿੱਚੋਂ 2-3 ਨਵੇਂ ਚਿਹਰਿਆਂ ਨੂੰ ਹਟਾਇਆ ਜਾ ਸਕਦਾ ਹੈ। ਫਿਲਹਾਲ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਜਾਂ ਕਿਸੇ ਹੋਰ ਕੈਬਨਿਟ ਮੰਤਰੀ (Cabinet Reshuffle) ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਕਿਉਂਕਿ ਸਰਦ ਰੁੱਤ ਸੈਸ਼ਨ ਦੌਰਾਨ ਸੂਬੇ ਦੀਆਂ ਵਿਕਾਸ ਯੋਜਨਾਵਾਂ 'ਤੇ ਚਰਚਾ ਕਰਨਾ ਅਤੇ ਪ੍ਰਸਤਾਵਾਂ 'ਤੇ ਮੋਹਰ ਲਾਉਣਾ ਜ਼ਿਆਦਾ ਜ਼ਰੂਰੀ ਹੈ।


ਇਹ ਵੀ ਪੜ੍ਹੋਂ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਤੋਂ ਅਚਾਨਕ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ


ਗੌਰਤਲਬ ਹੈ ਕਿ ਬੀਤੇ ਦਿਨੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਮੁਕੰਮਲ ਛਪ ਗਈਆਂ ਹਨ ਜਿਸ ਤੋਂ ਬਾਅਦ ਅੱਜ ਪੰਜਾਬ ਕੈਬਨਿਟ (Punjab Cabinet meeting)ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਦੇ ਨਾਲ ਹੀ 'ਆਪ ਕਨਵੀਨਰ ਅਰਵਿੰਦ ਕੇਜਰੀਵਾਲ' ਦੇ ਨਿਰਦੇਸ਼ਾਂ 'ਤੇ ਅੱਠ ਮਹੀਨਿਆਂ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਕਰਕੇ ਹੁਣ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਦੋ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। 



ਸੂਤਰਾਂ ਮੁਤਾਬਿਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ  (Cabinet Reshuffle) ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਜੀਤ ਸਿੰਘ ਭੁੱਲਰ ਵੀ ਰਕਾਰ ਦੇ ਰਾਡਾਰ 'ਤੇ ਦੱਸੇ ਜਾ ਰਹੇ ਹਨ। ਹੁਣ ਦੇਖਣਾ ਇਹ ਹੋਵਗਾ ਕਿ ਪੰਜਾਬ ਵਿਚ  (Cabinet Reshuffle) ਕਿੰਨਾ ਮੰਤਰੀਆਂ ਦਾ ਫੇਰਬਦਲ ਹੁੰਦਾ ਹੈ।