ਚੰਡੀਗੜ੍ਹ 'ਆਪ' 'ਚ ਵੱਡਾ ਬਦਲਾਅ, ਪ੍ਰਦੀਪ ਛਾਬੜਾ ਨੂੰ ਸਹਿ-ਇੰਚਾਰਜ ਦੇ ਅਹੁਦੇ ਤੋਂ ਹਟਾਇਆ
Advertisement

ਚੰਡੀਗੜ੍ਹ 'ਆਪ' 'ਚ ਵੱਡਾ ਬਦਲਾਅ, ਪ੍ਰਦੀਪ ਛਾਬੜਾ ਨੂੰ ਸਹਿ-ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਵੱਡਾ ਬਦਲਾਅ ਕੀਤਾ ਹੈ। ਦਰਅਸਲ, ਪ੍ਰਦੀਪ ਛਾਬੜਾ ਨੂੰ ਚੰਡੀਗੜ੍ਹ ਦੇ ਸਹਿ-ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਚੰਡੀਗੜ੍ਹ 'ਆਪ' 'ਚ ਵੱਡਾ ਬਦਲਾਅ, ਪ੍ਰਦੀਪ ਛਾਬੜਾ ਨੂੰ ਸਹਿ-ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਵੱਡਾ ਬਦਲਾਅ ਕੀਤਾ ਹੈ। ਦਰਅਸਲ, ਪ੍ਰਦੀਪ ਛਾਬੜਾ ਨੂੰ ਚੰਡੀਗੜ੍ਹ ਦੇ ਸਹਿ-ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਨਵਾਂ ਸਹਿ-ਇੰਚਾਰਜ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਪ੍ਰਦੀਪ ਛਾਬੜਾ ਪਿਛਲੇ ਇੱਕ ਸਾਲ ਤੋਂ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਕੌਮੀ ਸਹਿ-ਇੰਚਾਰਜ ਵਜੋਂ ਤਾਇਨਾਤ ਸਨ। ਜਦੋਂ ਉਹ ਕਾਂਗਰਸ ਤੋਂ 'ਆਪ' 'ਚ ਸ਼ਾਮਲ ਹੋਏ ਤਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ। ਪ੍ਰਦੀਪ ਛਾਬੜਾ ਨੂੰ ਅਚਾਨਕ ਹਟਾ ਕੇ ਕੁਲਵੰਤ ਸਿੰਘ ਨੂੰ ਕੋ-ਇੰਚਾਰਜ ਬਣਾਏ ਜਾਣ ਨਾਲ ਚੰਡੀਗੜ੍ਹ ਦੀ ਸਿਆਸਤ ਵਿਚ ਹਲਚਲ ਸ਼ੁਰੂ ਹੋ ਗਈ ਹੈ। ਹਰ ਆਗੂ ਤੇ ਵਰਕਰ ਇਹ ਜਾਣਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਪ੍ਰਦੀਪ ਛਾਬੜਾ ਨੂੰ ਇਸ ਅਹੁਦੇ ਤੋਂ ਕਿਉਂ ਹਟਾਇਆ ਗਿਆ ਹੈ।

 

ਦੱਸ ਦੇਈਏ ਕਿ ਦਸੰਬਰ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਪਾਰਟੀ ਦੀ ਤਰਫੋਂ 14 ਸੀਟਾਂ ਜਿੱਤਣ ਦਾ ਸਿਹਰਾ ਪ੍ਰਦੀਪ ਛਾਬੜਾ ਨੂੰ ਦਿੱਤਾ ਜਾ ਰਿਹਾ ਸੀ। ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਪ੍ਰਦੀਪ ਛਾਬੜਾ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ਪਰ ਪਾਰਟੀ ਹਾਈਕਮਾਂਡ ਨੇ ਛਾਬੜਾ ਨੂੰ ਸਹਿ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਨਾਲ ਛਾਬੜਾ ਦੇ ਸਮਰਥਕ ਨਿਰਾਸ਼ ਹੋ ਗਏ ਹਨ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਦੀਪ ਛਾਬੜਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਾਰਟੀ ਦੇ ਆਮ ਵਲੰਟੀਅਰ ਵਜੋਂ ਕੰਮ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਛਾਬੜਾ ਨੂੰ ਹਟਾਏ ਜਾਣ ਤੋਂ ਕਈ ਕਾਂਗਰਸੀ ਆਗੂ ਵੀ ਖੁਸ਼ ਹਨ ਕਿਉਂਕਿ ਉਹ ਸੁਭਾਸ਼ ਚਾਵਲਾ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ 'ਤੇ ਦੋਸ਼ ਲਾਉਂਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ।

ਜ਼ਿਕਰਯੋਗ ਹੈ ਕਿ ਸਦਨ ਦੀ ਪਿਛਲੀ ਮੀਟਿੰਗ ਵਿੱਚ ਦੱਖਣੀ ਸੈਕਟਰਾਂ ਦੀ ਸਫ਼ਾਈ ਦਾ ਟੈਂਡਰ ਲਾਇਨਜ਼ ਕੰਪਨੀ ਨੂੰ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ, ਜਿਸ ਵਿੱਚ ਭਾਜਪਾ ਸਮੇਤ ‘ਆਪ’ ਦੇ 6 ਕੌਂਸਲਰਾਂ ਨੇ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਸੀ। ਉਦੋਂ ਤੋਂ ਪਾਰਟੀ ਹਾਈਕਮਾਂਡ ਨਾਰਾਜ਼ ਸੀ। ਆਮ ਆਦਮੀ ਪਾਰਟੀ ਦੇ ਕਨਵੀਨਰ ਪ੍ਰੇਮ ਗਰਗ ਨੇ ਵੀ ਮਾਮਲੇ ਦੀ ਜਾਂਚ ਕਰਵਾਈ। ਭਾਜਪਾ ਨਾਲ ਮਿਲ ਕੇ ਮਤਾ ਪਾਸ ਕਰਵਾਉਣ ਵਾਲੇ ਪਾਰਟੀ ਦੇ 6 ਕੌਂਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।
 

Trending news