Amritsar News: ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ; ਬੀਚ 'ਤੇ ਸਥਿਤ ਰੈਸਟੋਰੈਂਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਉਣ 'ਤੇ ਲੱਗੀ ਰੋਕ
Advertisement
Article Detail0/zeephh/zeephh1917805

Amritsar News: ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ; ਬੀਚ 'ਤੇ ਸਥਿਤ ਰੈਸਟੋਰੈਂਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਉਣ 'ਤੇ ਲੱਗੀ ਰੋਕ

Amritsar News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਪਹਿਲੀ ਮੀਟਿੰਗ ਅਰਦਾਸ ਤੋਂ ਬਾਅਦ ਸ਼ੁਰੂ ਹੋਈ ਹੈ। 

Amritsar News: ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ; ਬੀਚ 'ਤੇ ਸਥਿਤ ਰੈਸਟੋਰੈਂਟ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਉਣ 'ਤੇ ਲੱਗੀ ਰੋਕ

Amritsar News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਪਹਿਲੀ ਮੀਟਿੰਗ ਅਰਦਾਸ ਤੋਂ ਬਾਅਦ ਸ਼ੁਰੂ ਹੋਈ ਹੈ। ਮੀਟਿੰਗ ਵਿਚ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਤ ਡੇਰਾ ਮੁਖੀ ਨੂੰ ਪੇਸ਼ ਕੀਤਾ ਗਿਆ ਹੈ।

ਇਸ ਇਕੱਤਰਤਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਭਾਈ ਰਾਮ ਸਿੰਘ ਸ਼ਾਮਲ ਹੋਏ ਹਨ।

ਇਸ ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਨੇ ਅਨੰਦ ਕਾਰਜ ਨੂੰ ਲੈ ਕੇ ਵੱਡੇ ਫ਼ੈਸਲੇ ਲਏ। ਇਸ ਦੌਰਾਨ ਸਿੰਘ ਸਾਹਿਬਾਨ ਨੇ ਬੀਚ ਉਪਰ ਸਥਿਤ ਰੈਸਟੋਰੈਂਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਣ ਉਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਡੇਸਟੀਨੇਸ਼ਨ ਵੈਡਿੰਗ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਜਾਉਣ ਉਪਰ ਪਾਬੰਦੀ ਲਗਾ ਦਿੱਤੀ ਹੈ।

ਉਨ੍ਹਾਂ ਨੇ ਜਿੱਥੇ ਡੈਸਟੀਨੇਸ਼ਨ ਵੈਡਿੰਗ 'ਤੇ ਪਾਬੰਦੀ ਲਗਾਈ ਉਥੇ ਹੀ ਬਠਿੰਡਾ 'ਚ ਸਮਲਿੰਗੀ ਵਿਆਹ ਨੂੰ ਵੀ ਗੈਰ-ਕਾਨੂੰਨੀ ਕਰਾਰ ਦਿੰਦਿਆਂ ਪ੍ਰਬੰਧਕੀ ਕਮੇਟੀ ਨੂੰ ਕਮਿਸ਼ਨ ਕਰਾਰ ਦਿੱਤਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਕੋਲ ਪਹੁੰਚ ਰਹੀਆਂ ਸਨ। ਕੁਝ ਲੋਕ ਮਰਿਆਦਾ ਦੀ ਉਲੰਘਣਾ ਕਰਦੇ ਹਨ ਤੇ ਬੀਚ ਰਿਜ਼ੋਰਟਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਵਾਉਂਦੇ ਹਨ। ਜਿਸ ਕਾਰਨ ਡੈਸਟੀਨੇਸ਼ਨ ਵਿਆਹਾਂ 'ਤੇ ਪਾਬੰਦੀ ਲਗਾਈ ਗਈ ਹੈ।

ਇਸ ਦੇ ਨਾਲ ਹੀ ਗੁਰਦੁਆਰਾ ਕਲਗੀਧਰ ਸਾਹਿਬ ਕੈਨਾਲ ਕਲੋਨੀ ਬਠਿੰਡਾ ਵਿਖੇ ਦੋ ਲੜਕੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਆਨੰਦ ਕਾਰਜ ਕਰਵਾਉਣ ਦੇ ਮਾਮਲੇ ਵਿੱਚ ਸਿੰਘ ਸਾਹਿਬਾਨ ਨੇ ਇਸ ਵਿਆਹ ਨੂੰ ਗੈਰ ਕਾਨੂੰਨੀ ਕਰਾਰ ਦਿੰਦਿਆਂ ਆਪਣਾ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਵਿਆਹ ਪ੍ਰਬੰਧਕ ਕਮੇਟੀ ਵੱਲੋਂ ਪ੍ਰਬੰਧ ਚਲਾਉਣ 'ਤੇ ਪੱਕੇ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸੰਗਤ ਨੂੰ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜਾਇਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 5 ਸਾਲ ਲਈ ਬਲੈਕ ਲਿਸਟ ਕਰ ਦਿੱਤਾ ਗਿਆ। ਦਰਸ਼ਨ ਸਿੰਘ ਗੁਮਟਾਲਾ ਦੇ ਕਥਾ ਕੀਰਤਨ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਮੁਖੀ ਦਰਸ਼ਨ ਸਿੰਘ ਦੇ ਇੱਕ ਔਰਤ ਨਾਲ ਨਾਜਾਇਜ਼ ਸਬੰਧਾਂ ਦੇ ਮਾਮਲੇ ਵਿੱਚ ਵੀ ਸਖ਼ਤ ਹੁਕਮ ਦਿੱਤੇ ਹਨ।

ਉਨ੍ਹਾਂ ਡੇਰਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਗੁਨਾਹ ਕਬੂਲ ਕਰ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ। ਡੇਰਾ ਮੁਖੀ ਨੂੰ ਉਦੋਂ ਤੱਕ ਕੀਰਤਨ ਕਰਨ ਦਾ ਅਧਿਕਾਰ ਨਹੀਂ ਹੈ। ਜੇਕਰ ਉਹ ਕੀਰਤਨ ਕਰਦਾ ਦੇਖਿਆ ਗਿਆ ਤਾਂ ਉਸ ਵਿਰੁੱਧ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਦੋ ਗੁਰਦੁਆਰਿਆਂ ਦੇ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ

ਇੰਦੌਰ ਸਥਿਤ ਗੁਰਦੁਆਰਾ ਸਿੰਘ ਸਭਾ ਵੱਲੋਂ ਕਰਵਾਈ ਗਈ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਵਾਲੇ ਦੋਸ਼ੀ ਜਗਜੀਤ ਸਿੰਘ ਸੁੱਗਾ ਨੂੰ ਵਾਰ-ਵਾਰ ਬੁਲਾਇਆ ਗਿਆ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਹੁਕਮ ਦਿੱਤਾ ਗਿਆ ਹੈ ਕਿ ਜਦੋਂ ਤੱਕ ਉਹ ਗੁਰਦੁਆਰਾ ਚੋਣਾਂ ਨਾਲ ਸਬੰਧਤ ਕੇਸ ਵਾਪਸ ਨਹੀਂ ਲੈ ਲੈਂਦੇ, ਸੰਗਤ ਉਨ੍ਹਾਂ ਨਾਲ ਸੰਪਰਕ ਨਾ ਕਰੇ।

ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਦਸੂਹਾ ਹੁਸ਼ਿਆਰਪੁਰ ਦੇ ਮਾਮਲੇ ਵਿੱਚ ਵੀ ਪ੍ਰਬੰਧਕ ਕਮੇਟੀ ਵਾਰ-ਵਾਰ ਬੁਲਾਉਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਨਹੀਂ ਹੋ ਰਹੀ। ਜਿਸ ਕਾਰਨ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਲਈ ਆਯੋਗ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ : Sukhpal khaira News: ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

 

Trending news