ਕਿਸਾਨਾਂ ਨੂੰ ਵੱਡਾ ਤੋਹਫ਼ਾ, ਅੰਦੋਲਨ ਦੌਰਾਨ ਕਿਸਾਨਾਂ `ਤੇ ਹੋਏ ਕੇਸ ਕੇਂਦਰ ਨੇ ਵਾਪਿਸ ਲੈਣ ਦਾ ਕੀਤਾ ਫੈਸਲਾ
Farmers protest News: ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ `ਤੇ ਹੋਏ ਕੇਸ ਕੇਂਦਰ ਨੇ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ।
Farmers protest News: ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨਾਲ ਸਬੰਧਤ 86 ਕੇਸ ਵਾਪਸ ਲੈਣ ਲਈ ਰਾਜ਼ੀ ਹੋ ਗਈ ਹੈ। ਇਸ ਬਾਰੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਕਿ ਗ੍ਰਹਿ ਮੰਤਰਾਲਾ ਇਨ੍ਹਾਂ ਕੇਸਾਂ ਨੂੰ ਵਾਪਸ ਲੈਣ ਲਈ ਸਹਿਮਤ ਹੋ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰੇਲਵੇ ਮੰਤਰਾਲੇ ਨੇ ਕਿਸਾਨ ਅੰਦੋਲਨ ਦੌਰਾਨ ਰੇਲਵੇ ਸੁਰੱਖਿਆ ਬਲ ਵੱਲੋਂ ਦਰਜ ਕੀਤੇ ਗਏ ਸਾਰੇ ਕੇਸ ਵਾਪਸ ਲੈਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਘੱਟੋ-ਘੱਟ ਸਮਰਥਨ ਮੁੱਲ 'ਤੇ ਤੋਮਰ ਨੇ ਦੱਸਿਆ ਕਿ ਸਰਕਾਰ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ, ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਅਤੇ ਦੇਸ਼ ਦੀਆਂ ਬਦਲਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫਸਲੀ ਪੈਟਰਨ ਨੂੰ ਬਦਲਣ ਲਈ ਇਸ ਸਾਲ ਜੁਲਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਮੇਟੀ ਦੀਆਂ ਮੀਟਿੰਗਾਂ ਲਗਾਤਾਰ ਹੋ ਰਹੀਆਂ ਹਨ।
ਇਹ ਵੀ ਪੜ੍ਹੋਂ: CNG Price Hike: ਆਮ ਆਦਮੀ ਨੂੰ ਲੱਗਾ ਵੱਡਾ ਝਟਕਾ; ਸੀਐਨਜੀ ਦੀਆਂ ਵਧੀਆਂ ਕੀਮਤਾਂ
ਇਸ ਬਾਰੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਲਿਖਿਆ ਹੈ,'' 14 ਮਹੀਨਿਆਂ ਤੋਂ ਚੱਲੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਵਿਰੁੱਧ ਦਰਜ ਕੀਤੇ 86 ਕੇਸ ਨੂੰ ਗ੍ਰਹਿ ਮੰਤਰਾਲਾ ਵਾਪਸ ਲਵੇਗਾ। ਰੇਲਵੇ ਵੀ ਸਾਰੇ ਕੇਸ ਵਾਪਸ ਲਵੇਗਾ। ਕੇਂਦਰ ਦੀ ਦੇਰ ਆਏ ਦੁਰੁਸਤ ਆਏ ਦੀ ਇਹ ਨੀਤੀ ਬਿਹਤਰ ਨੂੰ ਦਰਸਾਉਂਦਾ ਹੈ। ਭਾਕਿਯੂ ਦੀ ਮੰਗ ਹੈ ਕਿ ਜਦੋਂ ਤੱਕ ਸਾਰੇ ਕੇਸ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਐੱਸਕੇਐੱਮ ਸ਼ਾਂਤੀ ਨਾਲ ਨਹੀਂ ਬੈਠਣਗੇ। ਲੜੇਗਾ, ਜਿੱਤੇਗਾ।"