Punjab Police News: ਨਸ਼ਿਆਂ ਖ਼ਿਲਾਫ਼ ਐਸਐਸਪੀ ਮੋਗਾ ਜੇ.ਏਲੇਨਚੇਲੀਅਨ ਦੀ ਵੱਡੀ ਪਹਿਲਕਦਮੀ
Punjab Police News: ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਜਾ ਰਹੀ ਉਥੇ ਹੀ ਨਸ਼ਾ ਤਸਕਰਾਂ ਨੂੰ ਸਲਾਖਾਂ ਦੇ ਪਿੱਛੇ ਸੁੱਟ ਵੱਡੇ ਪੱਧਰ ਉਤੇ ਉਨ੍ਹਾਂ ਦੀ ਪ੍ਰਾਪਰਟੀ ਵੀ ਸੀਜ਼ ਕੀਤੀ ਜਾ ਰਹੀ ਹੈ।
Punjab Police News: ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਜਾ ਰਹੀ ਉਥੇ ਹੀ ਨਸ਼ਾ ਤਸਕਰਾਂ ਨੂੰ ਸਲਾਖਾਂ ਦੇ ਪਿੱਛੇ ਸੁੱਟ ਵੱਡੇ ਪੱਧਰ ਉਤੇ ਉਨ੍ਹਾਂ ਦੀ ਪ੍ਰਾਪਰਟੀ ਵੀ ਸੀਜ਼ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਨਾਅਰੇ ਨੂੰ ਵੀ ਵੱਡਾ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ।
ਇਸ ਕੜੀ ਤਹਿਤ ਮੋਗਾ ਦੇ ਐਸਐਸਪੀ ਜੇ. ਇਲੇਨਚੇਲੀਅਨ ਪਹਿਲ ਕਦਮੀ ਦਿਖਾਉਂਦਿਆਂ ਹੋਇਆਂ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਹੈ। ਐਸਐਸਪੀ ਮੋਗਾ ਨੇ ਦੱਸਿਆ ਕਿ ਕੋਈ ਵੀ 75270-00165 ਉਤੇ ਕਾਲ ਕਰਕੇ ਨਸ਼ਾ ਤਸਕਰਾਂ ਦੀ ਜਾਣਕਾਰੀ ਦੇ ਸਕਦਾ ਹੈ ਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।
ਐਸਐਸਪੀ ਨੇ ਦੱਸਿਆ ਕਿ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਤੇ ਚੱਲਦਿਆਂ ਮੋਗਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਸਵੇਰੇ ਸ਼ਾਮ ਮੋਗਾ ਦੇ ਐਂਟਰੀ ਤੇ ਐਗਜ਼ਿਟ ਪੁਆਇੰਟ ਉਤੇ ਕੜੀ ਨਾਕੇਬੰਦੀ ਕੀਤੀ ਜਾਂਦੀ ਹੈ ਤੇ ਸਮਾਜ ਵਿਰੋਧੀ 'ਤੇ ਮਾੜੇ ਅਨਸਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਨੂੰ ਠੱਲ ਪੈ ਸਕੇ।
ਇਹ ਵੀ ਪੜ੍ਹੋ : Delhi News: ਫਿਰ ਦਹਿਲੀ ਰਾਜਧਾਨੀ ਦਿੱਲੀ! ਸੀਨੀਅਰ ਮੈਨੇਜਰ ਦਾ ਕਤਲ, 5 ਨੌਜਵਾਨਾਂ ਨੇ ਚਲਾਈਆਂ ਗੋਲੀਆਂ
ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਸੀਆਈਏ ਬਾਘਾਪੁਰਾਣਾ ਅਤੇ ਸੀਆਈਏ ਮਹਿਣਾ ਦੀਆਂ ਟੀਮਾਂ ਵੱਲੋਂ ਪਿਛਲੇ ਕਈ ਮਹੀਨਿਆਂ ਵਿੱਚ ਨਸ਼ੇ ਦੀ ਵੱਡੀ ਖੇਪ ਬਰਾਮਦ ਕਰਕੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ ਜੋ ਕਿ ਕਾਬਿਲੇ ਤਾਰੀਫ ਹੈ। ਐਸਐਸਪੀ ਮੋਗਾ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਜੰਗ ਵਿੱਚ ਉਹ ਮੋਗਾ ਪੁਲਿਸ ਦਾ ਸਾਥ ਦੇਣ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ