Arsh Dalla Detained News: ਕੈਨੇਡਾ ਵਿੱਚ ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲਿਆ
Arsh Dalla Detained News: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Arsh Dalla Detained News: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 27-28 ਅਕਤੂਬਰ ਨੂੰ ਕੈਨੇਡਾ ਵਿੱਚ ਹੋਈ ਗੋਲੀਬਾਰੀ ਵਿੱਚ ਅਰਸ਼ ਡੱਲਾ ਵੀ ਮੌਜੂਦ ਸੀ। ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਕੈਨੇਡਾ 'ਚ ਰਹਿ ਰਿਹਾ ਹੈ। ਉਸ ਦੇ ਦੋ ਸਾਥੀਆਂ ਨੂੰ ਵੀ ਐਤਵਾਰ ਸਵੇਰੇ ਫਰੀਦਕੋਟ, ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗੁਰਗੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਸ਼ਾਮਲ ਰਹੇ ਹਨ। ਇਨ੍ਹਾਂ ਦੋਵਾਂ ਸ਼ੂਟਰਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ 'ਤੇ ਜਸਵੰਤ ਸਿੰਘ ਗਿੱਲ ਨੂੰ ਗਵਾਲੀਅਰ 'ਚ ਵੀ ਮਾਰਿਆ ਸੀ।
ਇਹ ਵੀ ਪੜ੍ਹੋ : Faridkot Weather Update: ਫਰੀਦਕੋਟ 'ਚ ਮੌਸਮ ਦੀ ਪਹਿਲੀ ਹੀ ਧੁੰਦ ਨੇ ਦਿਖਾਇਆ ਆਪਣਾ ਰੰਗ, ਵਿਜੀਬੀਲਟੀ ਹੋਈ ਘੱਟ
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਦੱਸਿਆ ਕਿ ਦੋਵਾਂ ਸ਼ੂਟਰਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਫਰੀਦਕੋਟ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਦੋਵਾਂ ਸ਼ੂਟਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਜਸਵੰਤ ਸਿੰਘ ਗਿੱਲ ਦਾ ਕਤਲ ਕੀਤਾ ਸੀ। ਇਸ ਘਟਨਾ ਨੂੰ ਗਵਾਲੀਅਰ ਵਿੱਚ 7 ਨਵੰਬਰ 2024 ਨੂੰ ਅਰਸ਼ ਡੱਲਾ ਦੇ ਇਸ਼ਾਰੇ 'ਤੇ ਅੰਜਾਮ ਦਿੱਤਾ ਗਿਆ ਸੀ।
ਡੱਲਾ ਨੂੰ 2023 'ਚ ਪਾਇਆ ਗਿਆ ਸੀ ਅੱਤਵਾਦੀ ਸੂਚੀ 'ਚ ਸ਼ਾਮਲ
ਭਾਰਤੀ ਸੁਰੱਖਿਆ ਏਜੰਸੀਆਂ ਕੋਲ ਅਜਿਹੇ ਕਈ ਇਨਪੁਟ ਹਨ ਕਿ ਅਰਸ਼ ਡੱਲਾ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ। ਦੱਸ ਦਈਏ ਕਿ ਮੋਗਾ ਦੇ ਰਹਿਣ ਵਾਲੇ ਅਰਸ਼ ਡੱਲਾ ਨੂੰ ਜਨਵਰੀ 2023 ਵਿੱਚ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਸੀ।
ਇਹ ਵੀ ਪੜ੍ਹੋ : Punjab News: ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਲੱਗੀਆਂ ਦੁਕਾਨਾਂ ਨੇ ਵਧਾਈਆਂ ਸੰਗਤਾਂ ਦੀਆਂ ਮੁਸ਼ਕਲਾਂ! ਸਮਾਨ ਨੇ ਰੋਕਿਆ ਗੁਰੂ ਘਰ ਦਾ ਰਾਹ