ਪੰਜਾਬ ਦੇ ਜਲੰਧਰ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦੱਸਿਆ ਗਿਆ ਕਿ ਕਬੱਡੀ ਖਿਡਾਰੀ 'ਤੇ ਅੱਠ ਤੋਂ 10 ਗੋਲੀਆਂ ਚਲਾਈਆਂ ਗਈਆਂ।
Trending Photos
ਚੰਡੀਗੜ: ਸੰਦੀਪ ਅੰਬੀਆ ਕਤਲ ਕਾਂਡ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ ਕਿ ਪੁਲਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਅੰਬੀਆ ਦੀ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਪੁਲਿਸ ਨੇ ਇਸ ਕਤਲ ਦੀ ਜਾਂਚ ਦੌਰਾਨ 3 ਮੁੱਖ ਸਾਜਿਸ਼ਕਾਰਾਂ ਦੇ ਨਾਮ ਵੀ ਲਏ ਹਨ। ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਸਨੋਵਰ ਸਿੰਘ ਨੇ ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟ੍ਰੀਅਸ ਦਾ ਗਠਨ ਕੀਤਾ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ।
ਚੱਲਦੇ ਕਬੱਡੀ ਟੂਰਨਾਮੈਂਟ ਵਿਚ ਹੋਈ ਸੀ ਨੰਗਲ ਅੰਬੀਆਂ ਦੀ ਹੱਤਿਆ
ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲੰਧਰ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਹ 40 ਸਾਲਾਂ ਦੇ ਸਨ। ਪੁਲਸ ਨੇ ਦੱਸਿਆ ਕਿ ਨਕੋਦਰ ਦੇ ਪਿੰਡ ਮੱਲੀਆਂ ਖੁਰਦ 'ਚ ਜਦੋਂ ਸੰਦੀਪ ਟੂਰਨਾਮੈਂਟ ਵਾਲੀ ਥਾਂ ਤੋਂ ਬਾਹਰ ਆਇਆ ਤਾਂ ਚਾਰ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਗਿਆ ਕਿ ਕਬੱਡੀ ਖਿਡਾਰੀ 'ਤੇ ਅੱਠ ਤੋਂ 10 ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਜੱਗੂ ਭਗਵਾਨਪੁਰੀਆ, ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਕਤਲ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਪੁਲਿਸ ਟੀਮ ਨੇ ਕਾਰ ਚਾਲਕ ਯਾਦਵਿੰਦਰ ਸਿੰਘ ਉਰਫ਼ ਯਾਦ ਨੂੰ ਵੀ ਗਿ੍ਫ਼ਤਾਰ ਕਰ ਲਿਆ, ਜਿਸ ਪਾਸੋਂ ਨਾਜਾਇਜ਼ ਹਥਿਆਰਾਂ ਨਾਲ ਭਰੀ ਗੱਡੀ ਵੀ ਬਰਾਮਦ ਹੋਈ।
WATCH LIVE TV