ਚੰਡੀਗੜ: ਦਿੱਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਦਿੱਲੀ ਅਤੇ ਪੰਜਾਬ ਦੇ ਕਈ ਬਦਨਾਮ ਗੈਂਗਸਟਰਾਂ ਵਿਰੁੱਧ ਗੈਰਕਾਨੂੰਨੀ ਗਤੀਵਿਧੀਆਂ ਐਕਟ (UAPA) ਦੇ ਤਹਿਤ ਦੋ ਐਫ. ਆਈ. ਆਰ. ਦਰਜ ਕੀਤੀਆਂ ਹਨ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਕਤਲ ਕੇਸ ਵਿਚ ਬਿਸ਼ਨੋਈ ਅਤੇ ਬਰਾੜ ਵੀ ਮੁਲਜ਼ਮ ਹਨ।


COMMERCIAL BREAK
SCROLL TO CONTINUE READING

 


ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਕੀਤੀ ਕਾਰਵਾਈ


ਪੁਲਿਸ ਮੁਤਾਬਕ ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਕੀਤੀ ਗਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ ਪੰਜਾਬ ਦੇ ਦੋ ਵੱਡੇ ਗੈਂਗਸਟਰਾਂ ਦੇ ਕਈ ਨਾਮੀ ਗੈਂਗਸਟਰਾਂ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ। ਜਿਨ੍ਹਾਂ ਗੈਂਗਸਟਰਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ, ਉਹ ਪਿਛਲੇ ਕਈ ਸਾਲਾਂ ਤੋਂ ਦਹਿਸ਼ਤ ਅਤੇ ਅਪਰਾਧ ਦੇ ਸਮਾਨਾਰਥੀ ਹਨ। ਇਨ੍ਹਾਂ ਵਿਚੋਂ ਲਾਰੈਂਸ ਬਿਸ਼ਨੋਈ ਗੈਂਗ ਅਤੇ ਬੰਬੀਹਾ ਨੀਰਜ ਗੈਂਗ ਦੇ ਇਕ ਦਰਜਨ ਗੈਂਗਸਟਰਾਂ ਖ਼ਿਲਾਫ਼ ਯੂ. ਏ. ਪੀ. ਏ. ਤਹਿਤ ਦੋ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ।


 


ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਿਥੇ ਤੱਕ ਪਹੁੰਚੀ


ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇ ਵਾਲਾ ਕਤਲ ਕੇਸ ਵਿਚ ਪੁਲੀਸ ਨੇ 34 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ, ਜਿਨ੍ਹਾਂ ਵਿਚੋਂ 8 ਦੀ ਗ੍ਰਿਫ਼ਤਾਰੀ ਬਾਕੀ ਹੈ। ਮੂਸੇਵਾਲਾ ਕਤਲ ਕੇਸ ਵਿਚ ਕੁੱਲ 122 ਲੋਕ ਗਵਾਹੀ ਦੇਣ ਵਾਲੇ ਹਨ। ਇਨ੍ਹਾਂ 'ਚੋਂ 4 ਦੋਸ਼ੀ ਵਿਦੇਸ਼ 'ਚ ਹਨ, ਜਦਕਿ 8 ਲੋਕਾਂ ਦੀ ਗ੍ਰਿਫਤਾਰੀ ਬਾਕੀ ਹੈ। ਇਸ ਕੇਸ ਵਿੱਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਸਤਵਿੰਦਰ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ, ਲਿਪਿਨ ਨਹਿਰਾ ਸਮੇਤ ਦਰਜਨ ਤੋਂ ਵੱਧ ਲੋਕ ਸ਼ਾਮਲ ਹਨ।