Bikram Majithia News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਐਨਡੀਪੀਐਸ ਕੇਸ ਵਿੱਚ ਸਪੈਸ਼ਲ ਜਾਂਚ ਟੀਮ ਵੱਲੋਂ ਭੇਜੇ ਸੰਮਨ ਐਸਆਈਟੀ ਨੇ ਵਾਪਸ ਲੈ ਲਏ।


COMMERCIAL BREAK
SCROLL TO CONTINUE READING

ਹਾਈ ਕੋਰਟ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਮਜੀਠੀਆ ਨੂੰ ਐਸਆਈਟੀ ਨੇ ਸੰਮਨ ਭੇਜੇ ਸਨ। ਸੰਮਨ ਨੂੰ ਨਾਜਾਇਜ਼ ਦੱਸਦੇ ਹੋਏ ਮਜੀਠੀਆ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।


ਕਾਬਿਲੇਗੌਰ ਹੈ ਕਿ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਡਰੱਗ ਮਾਮਲੇ 'ਚ SIT ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਸੀ। ਇਹ ਪਾਬੰਦੀ 8 ਜੁਲਾਈ 2024 ਤੱਕ ਦਿੱਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ SIT ਦੁਆਰਾ ਭੇਜੇ ਸੰਮਨ (18 ਜੂਨ, 2024) ਨੂੰ ਚੁਣੌਤੀ ਦਿੱਤੀ ਸੀ। ਉਸ ਨੇ ਇਹ ਵੀ ਮੰਗ ਕੀਤੀ ਸੀ ਕਿ ਪਟੀਸ਼ਨ ਦੇ ਲੰਬਿਤ ਹੋਣ ਦੌਰਾਨ ਉਸ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ।



ਕੀ ਹੈ ਪੂਰਾ ਮਾਮਲਾ
ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸਨ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਉਹ ਜੇਲ੍ਹ ਚੋਂ ਬਾਹਰ ਆਏ ਸਨ।


ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ


ਕਾਬਿਲੇਗੌਰ ਹੈ ਕਿ ਪੰਜਾਬ ਪੁਲਿਸ ਨੇ 2013 ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਸੀ। ਕਈ ਸਾਲਾਂ ਤੋਂ ਇਹ ਕੇਸ ਭੋਲਾ ਡਰੱਗ ਕੇਸ ਵਜੋਂ ਜਾਣਿਆ ਜਾਂਦਾ ਰਿਹਾ ਹੈ। ਇਹ ਕੇਸ ਪੰਜਾਬ ਦੇ ਸਾਬਕਾ ਡੀਜੀਪੀ (ਜੇਲ੍ਹਾਂ) ਸ਼ਸ਼ੀਕਾਂਤ ਵੱਲੋਂ ਹਾਈ ਕੋਰਟ ਨੂੰ ਲਿਖੇ ਪੱਤਰ ਨਾਲ ਸਾਲ 2003 ਵਿੱਚ ਸ਼ੁਰੂ ਹੋਇਆ ਸੀ, ਜਦੋਂ ਇਹ ਇੱਕ ਜਨਹਿਤ ਪਟੀਸ਼ਨ ਬਣ ਗਈ ਸੀ।


ਇਹ ਵੀ ਪੜ੍ਹੋ : Maur Mandi News: ਮੌੜ ਮੰਡੀ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ; ਗੰਡਾਸੀ ਨਾਲ ਵੱਢੇ ਨੌਜਵਾਨ ਨੇ ਤੋੜਿਆ ਦਮ