Punjab News: ਪੰਜਾਬ ਹਰਿਆਣਾ ਹਾਈਕੋਰਟ ਨੇ ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿੱਚ ਸਸਪੈਂਡ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਸਸਪੈਂਡ ਚੱਲ ਰਹੇ ਉਮਰਾਨੰਗਲ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 15 ਦਿਨਾਂ ‘ਚ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਣ ਉਹ ਮੁੜ ਤੋਂ ਨੌਕਰੀ ਜੁਆਇਨ ਕਰ ਸਕਣਗੇ। ਹਾਲਾਂਕਿ ਇਸ ਸਬੰਧੀ ਵਿਸਤਾਰ ਸਹਿਤ ਹੁਕਮ ਆਉਣੇ ਬਾਕੀ ਹਨ।


COMMERCIAL BREAK
SCROLL TO CONTINUE READING

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ 'ਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ, ਅਤੇ ਉਨ੍ਹਾਂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ।


ਦੱਸ ਦਈਏ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ 5 ਸਾਲ ਲਈ ਸਸਪੈਂਡ ਕੀਤਾ ਹੋਇਆ ਸੀ। ਜਦਕਿ ਕਾਨੂੰਨ ਮੁਤਬਕ ਕਿਸੇ ਵੀ IPS ਅਧਿਕਾਰੀ ਨੂੰ 90 ਦਿਨ ਤੋਂ ਵੱਧ ਸਸਪੈਂਡ ਨਹੀਂ ਰੱਖਿਆ ਜਾ ਸਕਦਾ।