AIG Malvinder Singh: ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਮਾਮਲੇ `ਚ ਵੱਡੇ ਖ਼ੁਲਾਸੇ; ਗ੍ਰਹਿ ਵਿਭਾਗ ਨੂੰ ਲਿਖਿਆ ਪੱਤਰ
AIG Malvinder Singh: ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਹੋ ਰਹੇ ਹਨ।
AIG Malvinder Singh(ਮਨੋਜ ਜੋਸ਼ੀ): ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿੱਚ ਜੋ ਐਫਆਈਆਰ ਵਿਜੀਲੈਂਸ ਬਿਊਰੋ ਪੰਜਾਬ ਦੇ ਹੈੱਡਕੁਆਰਟਰ ਵਿੱਚ ਰਿਕਾਰਡਿੰਗ ਡਿਵਾਈਸ ਲੈ ਜਾਣ ਨੂੰ ਲੈ ਕੇ ਹੋਈ ਸੀ।
ਇਸ ਸਬੰਧੀ ਫੋਰੈਂਸਿਕ ਰਿਪੋਰਟ ਆ ਗਈ ਹੈ, ਜਿਸ ਵਿੱਚ ਦੋ ਵੱਲੋਂ ਆਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸਾਂ ਦੇ ਬਾਰੇ ਵਿੱਚ ਗੱਲਾਂ ਦੀ ਰਿਕਾਰਡਿੰਗ ਕੀਤੀ ਗਈ ਹੈ ਅਤੇ ਕਈ ਪੁਲਿਸ ਅਧਿਕਾਰੀਆਂ ਦੀ ਵੀ ਰਿਕਾਰਡਿੰਗ ਸਾਹਮਣੇ ਆਈ ਹੈ।
ਇਸ ਰਿਪੋਰਟ ਨੂੰ ਲੈ ਕੇ ਸੰਯੁਕਤ ਡਾਇਰੈਕਟਰ ਕ੍ਰਾਈਮ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੈਕਟਰੀ ਪੰਜਾਬ ਵਿਜੀਲੈਂਸ ਬਿਊਰੋ ਤੋਂ ਦੋਵੇਂ ਰਿਕਾਰਡਿੰਗ ਡਿਵਾਈਸ ਦੀ ਰਿਪੋਰਟ ਦੇ ਆਧਾਰ ਹਾਈ ਕੋਰਟ ਦੇ ਰਜਿਸਟਰਾਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਪੱਤਰ ਲਿਖ ਕੇ ਕਾਰਵਾਈ ਕਰਨ ਲਈ ਲਿਖਣ ਨੂੰ ਕਿਹਾ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਬਣ ਕੇ ਧੱਕੇ ਨਾਲ ਵਸੂਲੀ ਦਾ ਕੇਸ ਦਰਜ ਕੀਤਾ ਗਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰ ਕੀਤੇ ਗਏ ਅਤੇ ਇਸ ਸਮੇਂ ਜੇਲ੍ਹ ਵਿੱਚ ਹਨ।
ਕਾਬਿਲੇਗੌਰ ਹੈ ਕਿ ਵਿਜੀਲੈਂਸ ਬਿਊਰੋ ਨੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਤੇ ਦੋ ਸਾਥੀਆਂ ਖਿਲਾਫ਼ ਫਿਰੌਤੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ 'ਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤੈਨਾਤ ਸਨ।
ਇਹ ਵੀ ਪੜ੍ਹੋ : Chandigarh Mayor Elections Live: ਕੀ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਹੋਣਗੀਆਂ ਮੁਲਤਵੀ! ਦੱਸਿਆ ਜਾ ਰਿਹਾ ਇਹ ਕਾਰਨ
ਉਨ੍ਹਾਂ ਦੇ ਨਾਲ ਹੀ ਮਾਮਲੇ 'ਚ ਮੋਹਾਲੀ ਵਾਸੀ ਡਰਾਈਵਰ ਕੁਲਦੀਪ ਸਿੰਘ ਤੇ ਪਟਿਆਲਾ ਵਾਸੀ ਬਲਬੀਰ ਸਿੰਘ ਦੇ ਨਾਂ ਵੀ ਸ਼ਾਮਲ ਸਨ। ਉਨ੍ਹਾਂ ਉਪਰ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਦੇ ਦੋਸ਼ ਵੀ ਸਨ।
ਗੌਰਤਲਬ ਹੈ ਕਿ ਮਾਲਵਿੰਦਰ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਉਨ੍ਹਾਂ ਉਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਦੋਸ਼ ਲੱਗੇ ਸਨ।
ਇਹ ਵੀ ਪੜ੍ਹੋ : Punjab News: ਅਦਰਸ਼ ਸਕੂਲ ਟੀਚਰਾਂ ਅਤੇ ਸੰਯੁਕਤ ਕਿਸਾਨ ਮੋਰਚਾ ਜ਼ੀਰਾ ਦੀ ਮੁੱਖਮੰਤਰੀ ਮਾਨ ਨਾਲ ਮੀਟਿੰਗ