ਨਵਦੀਪ ਮਹੇਸ਼ਰੀ / ਮੋਗਾ ਸ਼ਹਿਰ ’ਚ 2 ਦਸੰਬਰ ਨੂੰ ਰਾਤ 2 ਮੋਟਰਸਾਈਕਲ ਸਵਾਰਾਂ ਵੱਲੋਂ ਦੱਤ ਰੋਡ ’ਤੇ ਇਕ ਨਾਮੀ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲਿਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਬਦਮਾਸ਼ਾਂ ਪਾਸੋਂ 30 ਬੋਰ ਪਿਸਟਲ, 32 ਬੋਰ ਪਿਸਟਲ, 6 ਰੋਂਦ, 350 ਨਸ਼ੀਲੀਆਂ ਗੋਲੀਆਂ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਰਿਕਵਰ ਕੀਤਾ ਹੈ ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆ ਐਸ. ਪੀ. ਐਚ ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਗਾ ਸੀ ਆਈ ਏ ਇੰਚਾਰਜ ਕਿੱਕਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਇਸ ਘਟਨਾ ਤੋਂ ਬਾਅਦ ਲਗਾਤਾਰ ਸੀਸੀਟੀਵੀ ਖੰਗਾਲ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਉਸ ਵਕਤ ਸੀਆਈਏ ਟੀਮ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ।  


ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਭੰਗੇਰੀਆ ਕੋਲ ਜਦ ਪੁਲਸ ਗਸ਼ਤ ਕਰ ਰਹੀ ਸੀ ਤਾਂ ਟੀਮ ਨੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕਣ ਦਾ ਇਸ਼ਾਰਾ ਕੀਤਾ, ਪਰ ਪੁਲਿਸ ਨੂੰ ਦੇਖ ਮੋਟਰਸਾਇਕਲ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਜ਼ਮੀਨ ਹੇਠਾਂ ਡਿੱਗ ਗਏ।


ਇਹ ਵੀ ਪੜ੍ਹੋ: ਅਨੋਖਾ ਵਿਆਹ: 'ਯੋਗੀ' ਦੇ ਵਿਆਹ 'ਚ ਗਿਫਟ 'ਚ ਮਿਲੀ ਇਹ ਚੀਜ਼ ... ਜਾਣ ਕੇ ਉੱਡ ਜਾਣਗੇ ਹੋਸ਼ 

ਐਸਪੀਐਸ ਮਨਮੀਤ ਸਿੰਘ ਢਿਲੋਂ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਨੇ ਗੈਂਗਸਟਰ ਅਰਸ਼ ਡਾਲਾ ਦੇ ਕਹਿਣ 'ਤੇ ਇਹ ਪੂਰੀ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਬਦਮਾਸ਼ਾਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਅਰਸ਼ ਡਾਲਾ ਨੇ ਇਸ ਘਟਨਾ ਲਈ ਇਨ੍ਹਾਂ ਨੂੰ 29 ਹਜ਼ਾਰ ਰੁਪੈ ਟਰਾਂਸਫਰ ਕੀਤੇ ਸਨ । ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ ਬਦਮਾਸ਼ਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ।