ਮੁਹਾਲੀ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ 11 ਪਿਸਤੌਲਾਂ ਤੇ ਬੀ.ਐਮ.ਡਬਲਿਊ ਕਾਰ ਸਮੇਤ ਗੈਂਗਸਟਰ ਗ੍ਰਿਫਤਾਰ ਕੀਤਾ ਗਿਆ।
Trending Photos
ਚੰਡੀਗੜ੍ਹ- ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ 11 ਪਿਸਤੌਲਾਂ ਤੇ ਬੀ.ਐਮ.ਡਬਲਿਊ ਕਾਰ ਸਮੇਤ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਕੀਤਾ ਗ੍ਰਿਫਤਾਰ ਕੀਤਾ ਗਿਆ। ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਥਾਣਾ ਸਿਟੀ ਖਰੜ ਦੇ ਏਰੀਆ ਵਿੱਚੋਂ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਗੈਂਗ ਦੇ ਗੁਰਗੇ ਮਨਪ੍ਰੀਤ ਸਿੰਘ ਉਰਫ ਭੀਮਾ ਪੁੱਤਰ ਲਾਲ ਚੰਦ ਵਾਸੀ #940 ਨੇੜੇ ਐਮ.ਸੀ. ਦਫਤਰ ਵਿਸ਼ਕਰਮਾ ਰੋਡ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਨੂੰ ਸਮੇਤ 11 ਪਿਸਟਲ ਅਤੇ ਇੱਕ ਬੀ.ਐਮ.ਡਬਲਿਊ ਕਾਰ ਦੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਮਨਪ੍ਰੀਤ ਸਿੰਘ ਉਰਫ ਭੀਮਾ ਜੋ ਕਿ ਲਾਰੈਂਸ ਗੈਂਗ ਦਾ ਗੁਰਗਾ ਹੈ ਤੇ ਗੈਂਗਸਟਰਾਂ ਦਾ ਪੁਰਾਣਾ ਸਾਥੀ ਹੈ।
ਗ੍ਰਿਫਤਾਰੀ ਤੋਂ ਬਾਅਦ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਜਿਹੇ ਗੈਂਗਸਟਰ ਕਾਬੂ ਕੀਤੇ ਜਾ ਰਹੇ ਹਨ। ਜੋ ਕਿ ਪੰਜਾਬ ਵਿੱਚ ਕੋਈ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਜਾ ਰਹੇ ਸਨ।
ਉਨ੍ਹਾ ਦੱਸਿਆ ਕਿ ਦੋਸ਼ੀ ਮਨਪ੍ਰੀਤ ਸਿੰਘ ਉਰਫ ਭੀਮਾ ਉਕਤ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 260 ਮਿਤੀ 09-09-2022 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ ਦਰਜ ਕੀਤਾ ਗਿਆ ਅਤੇ ਦੋਸ਼ੀ ਨੂੰ ਕ੍ਰਿਸਚਨ ਸਕੂਲ, ਟੀ-ਪੁਆਇੰਟ ਖਰੜ ਤੋਂ ਸ਼ਾਮ 04:30 ਵਜੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬ੍ਰਾਮਦ ਬੀ.ਐਮ.ਡਬਲਿਊ ਕਾਰ ਨੰਬਰ HR26-BT-1558 ਜੋ ਕਿ ਜਸਮੀਤ ਸਿੰਘ ਉਰਫ ਲੱਕੀ ਉਕਤ ਦੇ ਨਾਮ ਤੇ ਹੈ ਅਤੇ ਇਹ ਕਾਰ ਨਸ਼ੇ ਅਤੇ ਅਸਲੇ ਦੀ ਸਪਲਾਈ ਲਈ ਵਰਤੀ ਜਾਂਦੀ ਸੀ। ਦੋਸ਼ੀ ਉਕਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮੇ ਦੀ ਤਫਤੀਸ਼ ਜਾਰੀ ਹੈ।
WATHC LIVE TV