Longowal Farmers Protest: ਲੌਂਗੋਵਾਲ ਵਿੱਚ ਕਿਸਾਨ ਦੀ ਮੌਤ ਮਗਰੋਂ ਕਿਸਾਨ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਹੈ।
Trending Photos
Longowal Farmers Protest: ਸੋਮਵਾਰ ਨੂੰ ਕਿਸਾਨਾਂ ਤੇ ਪੁਲਿਸ ਝੜਪ ਮਗਰੋਂ ਇੱਕ ਕਿਸਾਨ ਦੀ ਮੌਤ ਮਗਰੋਂ ਮਾਮਲਾ ਭਖਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਹੈ ਜਿਸ ਕਾਰਨ ਬੀਤੇ ਦਿਨ ਤੋਂ ਹੀ ਜਥੇਬੰਦੀਆਂ ਨੇ ਲੌਂਗੋਵਾਲ ਥਾਣੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਸੀ। ਅੱਜ ਦੇ ਧਰਨੇ ਦੀਆਂ ਮੁੱਖ ਮੰਗਾਂ ਵਿੱਚ ਮੰਚ ਤੋਂ ਐਲਾਨ ਕੀਤਾ ਗਿਆ ਕਿ ਸਬੰਧਤ ਪੁਲਿਸ ਅਫ਼ਸਰਾਂ ਉਪਰ ਕਾਰਵਾਈ ਕੀਤੀ ਜਾਵੇ, ਕਿਸਾਨ ਉੱਪਰ ਦਰਜ ਕਤਲ ਦਾ ਝੂਠਾ ਮਾਮਲਾ ਰੱਦ ਹੋਵੇ ਤੇ ਹਿਰਾਸਤ ਵਿੱਚ ਲੋਕਾਂ ਤੇ ਵਾਹਨ ਛੱਡੇ ਜਾਣ ਦੀ ਮੰਗ ਹੈ।
ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 32 ਕਿਸਾਨ ਜਥੇਬੰਦੀਆਂ ਦਾ ਬੰਦ ਕਮਰਾ ਮੀਟਿੰਗ ਕਰਕੇ ਰੂਪਰੇਖਾ ਉਲੀਕੀ। ਇਸ ਦਰਮਿਆਨ ਕਿਸਾਨਾਂ ਦੀ ਚੰਡੀਗੜ੍ਹ ਵੱਲ ਵਧਣ ਦੀ ਵਿਉਂਤਬੰਦੀ ਸੀ। ਲੌਂਗੋਵਾਲ ਵਿਖੇ SKM ਦੇ ਝੰਡੇ ਹੇਠ 32 ਕਿਸਾਨ ਯੂਨੀਅਨਾਂ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੌਂਗੇਵਾਲ ਵਿੱਚ ਪੱਕਾ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।
ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਵੱਲੋਂ ਲੌਂਗੋਵਾਲ ਹਿੰਸਾ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ, ਇਨ੍ਹਾਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ ਰਹੇਗਾ। ਮੀਟਿੰਗ 'ਚ ਕਿਹਾ ਗਿਆ ਕਿ 2 ਸਤੰਬਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਲੌਂਗੋਵਾਲ ਹਿੰਸਾ ਮਾਮਲੇ ਨੂੰ ਲੈ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਸੰਯੁਕਤ ਕਿਸਾਨ ਮੋਰਚੇ ਲੌਂਗੋਵਾਲ ਵਿੱਚ ਚੱਲ ਰਹੇ ਧਰਨੇ ਵਿੱਚ ਬੀਕੇਯੂ ਆਜ਼ਾਦ ਦਾ ਸਾਥ ਦੇਵੇਗੀ।
ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੋਹਾਲੀ ਨਾਲ ਲੱਗਦੀ ਚੰਡੀਗੜ੍ਹ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਪੰਚਕੂਲਾ ਤੋਂ ਚੰਡੀਗੜ੍ਹ ਜਾਣ ਵਾਲੇ ਰਸਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕਰੀਬ 27 ਰਸਤਿਆਂ ’ਤੇ ਬੈਰੀਕੇਡਿੰਗ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ : Abohar News: ਇਨਸਾਨੀਅਤ ਸ਼ਰਮਸਾਰ! ਸ਼ਮਸ਼ਾਨ ਘਾਟ ਦੇ ਨੇੜੇ ਡਿਸਪੋਜਲ 'ਚੋਂ ਇੱਕ ਭਰੂਣ ਬਰਾਮਦ
ਜਿੱਥੇ ਰਿਜ਼ਰਵ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਦੀ ਸਰਹੱਦ 'ਤੇ ਯੂਟੀ ਦੇ 4 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁਹਾਲੀ ਪੁਲਿਸ ਦੇ ਡੇਢ ਹਜ਼ਾਰ ਮੁਲਾਜ਼ਮ ਸਰਹੱਦ ’ਤੇ ਖੜ੍ਹੇ ਕੀਤੇ ਗਏ ਹਨ। ਕਿਸਾਨਾਂ ਨੂੰ ਰੋਕਣ ਦੀ ਜ਼ਿੰਮੇਵਾਰੀ ਡੀਐਸਪੀ ਪੱਧਰ ਦੇ ਅਧਿਕਾਰੀ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ