ਫ਼ਿਰੋਜ਼ਪੁਰ ਬੇਅਦਬੀ ਮਾਮਲੇ `ਚ ਵੱਡਾ ਅਪਡੇਟ, ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ-ਸੂਤਰ
Ferozepur Sacrilege Case: ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ।
Ferozepur Sacrilege Case/ਰਾਜੇਸ਼ ਕਟਾਰੀਆ: ਪੰਜਾਬ ਦੇ ਫ਼ਿਰੋਜ਼ਪੁਰ 'ਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਹ ਘਟਨਾ ਮੱਲਾਂਵਾਲਾ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਹੁਣ ਇਸ ਹਾਦਸੇ ਦਾ ਲਾਈਵ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਕੁਝ ਲੋਕ ਮੁਲਜ਼ਮ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।
ਮ੍ਰਿਤਕ ਬਖਸ਼ੀਸ਼ ਸਿੰਘ ਉਰਫ ਗੋਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਗਿਆ ਰਿਹਾ ਹੈ। ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਕਤਲ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Firozpur News: ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਕੀਤੀ ਨਿੰਦਾ
ਪਹਿਲਾਂ ਕਈ ਲੋਕਾਂ ਨੇ ਮੁਲਜ਼ਮ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਮੀਨ 'ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਦੋ ਅਤੇ ਫਿਰ ਇਕ ਵਿਅਕਤੀ ਨੇ ਮੁਲਜ਼ਮ 'ਤੇ ਤਲਵਾਰ ਨਾਲ ਹਮਲਾ ਕਰਨਾ ਜਾਰੀ ਰੱਖਿਆ। ਇਸ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਪੁਲਿਸ ਸੂਤਰਾਂ ਮੁਤਾਬਕ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਲੋਕਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਨੇ ਬੇਅਦਬੀ ਕੀਤੀ ਹੈ। ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਦਿੱਤੇ ਹਨ। ਇਸ ਤੋਂ ਬਾਅਦ ਉੱਥੇ ਭੀੜ ਇਕੱਠੀ ਹੋ ਗਈ।
ਇਹ ਵੀ ਪੜ੍ਹੋ: Ferozepur Beadbi News: ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਕੀਤੀ ਬੇਅਦਬੀ; ਭੀੜ ਕੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ
ਭੀੜ ਨੇ ਪਹਿਲਾਂ ਮੁਲਜ਼ਮ ਨੌਜਵਾਨ ਨੂੰ ਬੰਨ੍ਹ ਕੇ ਪੁਲਿਸ ਨੂੰ ਸੂਚਿਤ ਕੀਤਾ। ਫਿਰ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਭੀੜ ਕਾਬੂ ਤੋਂ ਬਾਹਰ ਹੋ ਗਈ ਅਤੇ ਦੋਸ਼ੀਆਂ 'ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਪਹਿਲਾਂ ਮੁਲਜ਼ਮ ਨੂੰ ਲੱਤਾਂ ਅਤੇ ਮੁੱਕਿਆਂ ਨਾਲ ਕੁੱਟਿਆ। ਇਸ ਤੋਂ ਬਾਅਦ ਉਸ ਨੂੰ ਤਲਵਾਰਾਂ ਨਾਲ ਵੱਢ ਦਿੱਤਾ ਗਿਆ।