Police Transfer News:  ਸਰਹੱਦੀ ਜ਼ਿਲ੍ਹੇ ਤਰਨਤਾਰਨ ਦੀ ਪੁਲਿਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਐਸਐਸਪੀ ਅਸ਼ਵਨੀ ਕਪੂਰ ਨੇ ਵੱਡੇ ਪੱਧਰ ਉਤੇ ਤਬਾਦਲਿਆਂ ਦੇ ਹੁਕਮ ਸੁਣਾਏ ਹਨ। ਜਿਸ ਵਿੱਚ 450 ਪੁਲਿਸ ਮੁਲਾਜ਼ਮਾਂ ਨੂੰ ਤਬਦੀਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਬ-ਇੰਸਪੈਕਟਰ, ਏ.ਐਸ.ਆਈ., ਹੈੱਡ ਕਾਂਸਟੇਬਲ ਅਤੇ ਹੋਮ ਗਾਰਡ ਦੇ ਜਵਾਨ ਸ਼ਾਮਲ ਹਨ। ਇਨ੍ਹਾਂ ਵਿੱਚੋਂ 100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਵਿੱਚ 40 ਗੈਰ-ਗਜ਼ਟਿਡ ਅਧਿਕਾਰੀ ਵੀ ਸ਼ਾਮਲ ਹਨ।


COMMERCIAL BREAK
SCROLL TO CONTINUE READING

ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਦਫ਼ਤਰਾਂ ਦੇ ਪੁਲਿਸ ਮੁਲਾਜ਼ਮਾਂ ਦੀ ਸੂਚੀ ਬਣਾਈ ਗਈ ਹੈ। ਪੁਲਿਸ ਮੁਲਾਜ਼ਮ ਕਿਸ ਸਮੇਂ ਕਿਸ ਥਾਣੇ ਵਿੱਚ ਤਾਇਨਾਤ ਸਨ, ਇਸ ਦਾ ਵੇਰਵਾ ਵੀ ਲਿਆ ਗਿਆ ਸੀ।


ਇਸ ਸੂਚੀ 'ਤੇ ਕੰਮ ਕਰਦੇ ਹੋਏ 450 ਅਜਿਹੇ ਪੁਲਿਸ ਮੁਲਾਜ਼ਮਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ, ਜੋ ਪਿਛਲੇ 2 ਤੋਂ 10 ਸਾਲਾਂ ਤੋਂ ਇੱਕੋ ਥਾਂ 'ਤੇ ਤਾਇਨਾਤ ਹਨ ਜਾਂ ਉਹ ਕਰਮਚਾਰੀ ਜੋ ਆਪਣੀ ਰਿਹਾਇਸ਼ ਅਧੀਨ ਥਾਣੇ ਜਾਂ ਪੁਲਿਸ ਚੌਕੀ ਵਿੱਚ ਤਾਇਨਾਤ ਹਨ।


ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ


ਉਸ ਤੋਂ ਬਾਅਦ ਹੁਕਮ ਜਾਰੀ ਕਰਕੇ ਅਜਿਹੇ 450 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ। ਇਨ੍ਹਾਂ ਵਿੱਚੋਂ ਇੱਕ ਸੌ ਦੇ ਕਰੀਬ ਪੁਲਿਸ ਮੁਲਾਜ਼ਮ ਫ਼ਿਰੋਜ਼ਪੁਰ ਰੇਂਜ ਨਾਲ ਸਬੰਧਤ ਥਾਣਿਆਂ ਵਿੱਚ ਭੇਜੇ ਗਏ ਹਨ। ਅਸ਼ਵਨੀ ਕਪੂਰ ਨੇ ਕਿਹਾ ਕਿ ਇਨ੍ਹਾਂ ਤਬਾਦਲਿਆਂ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਵੀ ਠੱਲ ਪਵੇਗੀ।


ਫਰੀਦਕੋਟ ਵਿੱਚ ਵੱਡੇ ਪੱਧਰ ਉਤੇ ਮੁਲਾਜ਼ਮਾਂ ਦੀ ਬਦਲੀਆਂ


ਦੂਜੇ ਪਾਸੇ ਫਰੀਦਕੋਟ ਡੀਆਈਜੀ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਫਰੀਦਕੋਟ ਰੇਂਜ ਅਧੀਨ ਪੈਂਦੇ ਤਿੰਨ ਜ਼ਿਲ੍ਹੇ ਜਿਨ੍ਹਾਂ ਵਿੱਚ ਫਰੀਦਕੋਟ, ਮੋਗਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਕਰੀਬ 2000 ਮੁਲਾਜ਼ਮਾਂ ਜਿਨ੍ਹਾਂ ਵਿੱਚ ਹੋਮਗਾਰਡ ਦੇ ਜਵਾਨ ਤੋਂ ਲੈਕੇ ਇੰਸਪੈਕਟਰ ਰੈਂਕ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਚ ਕੁੱਝ ਨੂੰ ਜ਼ਿਲ੍ਹੇ ਅੰਦਰ ਹੀ ਬਦਲਿਆ ਗਿਆ ਅਤੇ ਕੁਝ ਦੀ ਇੰਟਰ ਰੇਂਜ ਬਦਲੀਆਂ ਕੀਤੀਆਂ ਗਈਆਂ ਹਨ।


ਇਸ ਤਰ੍ਹਾਂ ਬਾਕੀ ਰੇਂਜ ਵਿੱਚ ਵੀ ਵੱਡੀ ਪੱਧਰ ਉਤੇ ਬਦਲੀਆਂ ਕੀਤੀਆਂ ਗਈਆਂ ਹਨ ਜਿਸ ਦਾ ਮਕਸਦ ਪੁਲਸਿੰਗ ਵਿੱਚ ਚੁਸਤੀ ਅਤੇ ਦਰੁਸਤੀ ਲਿਆਉਣਾ ਹੈ ਨਾਲ ਹੀ ਪਬਲਿਕ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਚੋਣਾਂ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਹੋਣ ਤੋਂ ਬਾਅਦ ਹੁਣ ਪੁਲਿਸ ਦਾ ਟੀਚਾ ਨਸ਼ਾ ਖਤਮ ਕਰਨ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਉਣਾ ਹੈ।


ਇਸ ਲਈ ਲਾਗਾਤਰ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਦੇ ਨਾਲ-ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਲੋਕਾਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸੂਬੇ ਅੰਦਰ ਅਪਰਾਧ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਫਰੀਦਕੋਟ ਰੇਂਜ ਅੰਦਰ ਪਿਛਲੇ ਦਿਨੀਂ ਚੱਲੇ ਸਰਚ ਅਭਿਆਨ ਤੇ ਛਾਪੇਮਾਰੀ ਦੌਰਾਨ NDPC ਐਕਟ ਅਤੇ ਆਬਕਾਰੀ ਐਕਟ ਅਧੀਨ 25 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਅਤੇ 1.2 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ। 


ਇਹ ਵੀ ਪੜ੍ਹੋ : Ferozepur News: ਪ੍ਰੇਮਿਕਾ ਨਾਲ ਮਿਲਣ ਤੋਂ ਰੋਕਣ 'ਤੇ ਪਤੀ ਨੇ ਪਤਨੀ ਨੂੰ ਬੇਰਹਿਮੀ ਨਾਲ ਕੁੱਟਿਆ