Bikram Singh Majithia Case: SIT 6 ਮਾਰਚ ਨੂੰ NDPS ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕਰੇਗੀ।
Trending Photos
Bikram Singh Majithia Drug Trafficking Case Update: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਸੰਮਨ ਜਾਰੀ ਕੀਤਾ ਹੈ। ਐਸਆਈਟੀ 6 ਮਾਰਚ ਨੂੰ ਉਸ ਤੋਂ ਪੁੱਛਗਿੱਛ ਕਰੇਗੀ। ਉਨ੍ਹਾਂ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ।
ਟੀਮ ਦੇ ਮੈਂਬਰਾਂ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ।
ਕਿਸਾਨ ਸੰਘਰਸ਼ ਕਾਰਨ ਜਾਂਚ ਨਹੀਂ ਹੋਈ
ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਉਸ ਸਮੇਂ ਕਿਸਾਨਾਂ ਦਾ ਅੰਦੋਲਨ ਸਿਖਰਾਂ ’ਤੇ ਸੀ। ਨਾਲ ਹੀ ਸ਼ੰਭੂ ਬਾਰਡਰ 'ਤੇ ਸਾਰੀ ਪੁਲਿਸ ਡਿਊਟੀ ਤਾਇਨਾਤ ਸੀ।
ਸਾਰੇ ਅਧਿਕਾਰੀ ਅਤੇ ਕਰਮਚਾਰੀ ਬਾਰਡਰ ਦੀ ਨਿਗਰਾਨੀ ਕਰ ਰਹੇ ਸਨ। ਅਜਿਹੇ ਹਾਲਾਤ ਵਿੱਚ ਇਹ ਜਾਂਚ ਨਹੀਂ ਹੋ ਸਕੀ। ਨਾਲ ਹੀ, ਉਸ ਸਮੇਂ ਜਾਂਚ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਦੁਬਾਰਾ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: Kisan Andolan: ਸ਼ੰਭੂ-ਟਿਕਰੀ 'ਤੇ ਬੈਠੇ ਰਹਿਣਗੇ ਕਿਸਾਨ, ਪੰਧੇਰ ਨੇ ਕਿਹਾ- 6 ਮਾਰਚ ਨੂੰ ਜਾਣਗੇ ਦਿੱਲੀ
ਕੀ ਹੈ ਪੂਰਾ ਮਾਮਲਾ ? (Bikram Singh Majithia Drug Trafficking Case Update)
ਦੱਸ ਦਈਏ ਕਿ ਡਰੱਗ ਤਸਕਰੀ ਦੇ ਦੋਸ਼ਾਂ ਤਹਿਤ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਇਹ ਕੇਸ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਦਰਜ ਕੀਤਾ ਗਿਆ ਸੀ। ਚੰਨੀ ਸਰਕਾਰ ਦੇ ਕਾਰਜਕਾਲ ਦੇ ਆਖਰੀ ਦਿਨਾਂ ਵਿੱਚ 20 ਦਸੰਬਰ 2021 ਨੂੰ ਬਿਰਕਮ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। NDPS ਤਹਿਤ FIR ਦਰਜ ਹੋਣ ਤੋਂ ਬਾਅਦ ਮਜੀਠੀਆ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਬਿਕਰਮ ਜੀਠੀਆ ਜ਼ਮਾਨਤ 'ਤੇ ਬਾਹਰ ਹਨ।
ਹਾਲਾਂਕਿ, ਮਜੀਠੀਆ ਨੇ ਇਸ ਕੇਸ ਵਿੱਚ ਕਾਨੂੰਨੀ ਲੜਾਈ ਲੜੀ ਸੀ ਅਤੇ ਅੰਮ੍ਰਿਤਸਰ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਉਹ ਜੇਲ੍ਹ ਚਲਾ ਗਿਆ। ਉਸ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।