Bikram Singh Majithia Case: ਬਿਕਰਮ ਮਜੀਠੀਆ ਨੂੰ SIT ਵੱਲੋਂ ਫਿਰ ਸੰਮਨ ਜਾਰੀ, 15 ਫਰਵਰੀ ਨੂੰ ਕੀਤਾ ਤਲਬ
Bikram Singh Majithia Case: 2018 ਦੀ ਰਿਪੋਰਟ ਦੇ ਆਧਾਰ `ਤੇ 49 ਪੰਨਿਆਂ ਦੀ ਐਫਆਈਆਰ ਵਿੱਚ ਉਸ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਕੇਸ ਦਰਜ ਹੋਣ ਮਗਰੋਂ ਉਸ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।
Bikram Singh Majithia Case/ਬਲਿੰਦਰ ਸਿੰਘ: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਮਜੀਠੀਆ (Bikram Singh Majithia) ਨੂੰ SIT ਵੱਲੋਂ ਫਿਰ ਸੰਮਨ ਜਾਰੀ ਕਰ ਦਿੱਤਾ ਗਿਆ ਹੈ। 15 ਫਰਵਰੀ ਨੂੰ ਤਲਬ ਕੀਤਾ ਹੈ। ਕਰੋੜਾਂ ਰੁਪਏ ਦੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੁਬਾਰਾ ਪੁੱਛਗਿੱਛ ਲਈ ਤਲਬ ਕੀਤਾ ਹੈ।
ਐਸਆਈਟੀ ਨੇ ਬਿਕਰਮ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਸਵੇਰੇ 11 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ 'ਚ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ।
ਇਹ ਵੀ ਪੜ੍ਹੋ: Nangal News: ਨੰਗਲ ਤੋਂ ਅਯੋਧਿਆ ਵਿਖੇ ਰਾਮ ਲੱਲਾ ਦੇ ਦਰਸ਼ਨਾਂ ਲਈ ਰਾਮ ਭਗਤਾਂ ਨੂੰ ਲੈ ਕੇ ਸਪੈਸ਼ਲ ਰੇਲ ਰਵਾਨਾ
ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਬੜੀ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਕੋਣਾਂ 'ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ ਨਾ ਹੋਵੇ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ।
ਗੌਰਤਲਬ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਮੋਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਤੱਕ ਉਸ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਕੇ ਵੱਡੀ ਰਾਹਤ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।
2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਤਿੰਨ ਮਹੀਨੇ ਪਹਿਲਾਂ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਮਜੀਠੀਆ ਖ਼ਿਲਾਫ਼ ਸਟੇਟ ਕ੍ਰਾਈਮ ਬ੍ਰਾਂਚ ਵਿੱਚ ਐਨਡੀਪੀਏ ਐਕਟ ਦੀਆਂ ਧਾਰਾਵਾਂ 25, 27ਏ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਸੀ। 2018 ਦੀ ਰਿਪੋਰਟ ਦੇ ਆਧਾਰ 'ਤੇ 49 ਪੰਨਿਆਂ ਦੀ ਐਫਆਈਆਰ ਵਿੱਚ ਉਸ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਕੇਸ ਦਰਜ ਹੋਣ ਮਗਰੋਂ ਉਸ ਨੇ ਅੰਮ੍ਰਿਤਸਰ ਤੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਫਿਲਹਾਲ ਉਹ 10 ਅਗਸਤ 2022 ਤੋਂ ਜ਼ਮਾਨਤ 'ਤੇ ਬਾਹਰ ਆ ਗਿਆ ਸੀ।